ਢਾਈ ਕਿਲੋ ਹੈਰੋਇਨ ਬਰਾਮਦ (Pakistan Drone)
(ਰਾਜਨ ਮਾਨ) ਰਾਮਦਾਸ। ਬੀਐਸਐਫ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਤੇ ਬੀਪੀਓ ਕਾਲਮ ਡੋਗਰ ਨੇੜੇ ਪਾਕਿਸਤਾਨ ਤੋਂ ਆਏ ਇੱਕ ਡਰੋਨ (Pakistan Drone) ਨੂੰ ਗੋਲੀਆਂ ਮਾਰ ਕੇ ਸੁੱਟ ਲਿਆ ਹੈ ਅਤੇ 13 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 8.30 ਵਜੇ ਦੇ ਕਰੀਬ ਬੀਪੀਓ ਕਾਰਨ ਡੋਗਰ ਵਿਖੇ ਬੀਐਸਐਫ ਦੇ ਜਵਾਨਾਂ ਨੂੰ ਸਰਹੱਦ ਉਪਰ ਡਰੋਨ ਦੀ ਹਰਕਤ ਸੁਣਾਈ ਦਿੱਤੀ, ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਜਾਂਚ ਕਰਨ ਤੇ ਇਕ ਡ੍ਰੋਨ ਮਿਲਿਆ ਜਿਸ ਦੇ ਨਾਲ ਇਕ ਬੈਗ ਸੀ ਜਿਸ ਵਿੱਚੋਂ ਕਰੀਬ ਢਾਈ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਰੋਜਰ ਬਿੰਨੀ ਬਣੇ ਬੀਸੀਸੀਆਏ ਦੇ ਨਵੇਂ ਪ੍ਰਧਾਨ
ਪਿਛਲੇ ਪੰਜ ਦਿਨਾਂ ਵਿੱਚ ਇਹ ਤੀਸਰੀ ਘਟਨਾ ਹੈ ਜਦੋਂ ਬੀਐਸਐਫ ਵੱਲੋਂ ਪਾਕਿਸਤਾਨ ਤੋਂ ਆਏ ਤਿੰਨ ਡਰੋਨ (Pakistan Drone) ਸੁੱਟੇ ਗਏ ਹਨ। ਬੀਤੇ ਕੱਲ੍ਹ ਵੀ ਰਾਣੀਆਂ ਖੇਤਰ ਵਿਚੋਂ ਇੱਕ ਡਰੋਨ ਬੀਐਸਐਫ ਵਲੋਂ ਸੁੱਟਿਆ ਗਿਆ ਸੀ। ਇਸ ਮਾਮਲੇ ਤੋਂ ਬਾਅਦ ਪੁਲੀਸ ਅਤੇ ਬੀਐਸਐਫ ਦੇ ਉੱਚ ਅਧਿਕਾਰੀਆਂ ਵੱਲੋਂ ਪੂਰੇ ਇਲਾਕੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਹੱਦ ਤੇ ਲਗਾਤਾਰ ਪਾਕਿਸਤਾਨ ਵਲੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਸੁੱਟ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਾਰਨ ਸਰਹੱਦੀ ਲੋਕਾਂ ਵਿੱਚ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ