ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ

Indian Farmers Union Kadia
ਜਲਾਲਾਬਾਦ : ਕਿਸਾਨ ਯੂਨੀਅਨ ਦੀ ਮੀਟਿੰਗ ਹੋਈ ਤਸਵੀਰ : (ਰਜਨੀਸ਼ ਰਵੀ)

(ਰਜਨੀਸ਼ ਰਵੀ) ਜਲਾਲਾਬਾਦ। ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸ਼ਿੰਗਾਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹੋਈ। ਅੱਜ ਦੀ ਮੀਟਿੰਗ ’ਚ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੀਟਿੰਗ ਮੌਕੇ ਕਿਸਾਨ ਆਗੂਆਂ ਵਿਚ ਹਾਜ਼ਰ ਬਲਦੇਵ ਰਾਜ ਮੁਖ ਸਕੱਤਰ ਜਲਾਲਾਬਾਦ, ਹਰਜਿੰਦਰ ਸਿੰਘ ਜ਼ਿਲ੍ਹਾ ਸਕੱਤਰ ਫ਼ਾਜ਼ਿਲਕਾ, ਅਸ਼ੋਕ ਦਹੂਜਾ ਸ਼ਹਿਰੀ ਪ੍ਰਧਾਨ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਸੁਖਚੈਨ ਸਿੰਘ ਜ਼ਿਲ੍ਹਾਂ ਸਲਾਹਕਾਰ ਆਦਿ ਹਾਜ਼ਰ ਹੋਏ। ( Indian Farmers Union Kadia )

ਇਸ ਮੌਕੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਹਿਰੀ ਪਾਣੀ ਅਤੇ ਨਹਿਰਾਂ ਦੀ ਸਫਾਈ ਲਾਧੂਕਾਂ ਮਾਈਨਰ , ਲਛਮਣ ਨਹਿਰ ਦੀ ਸਫਾਈ ਤੋਂ ਇਲਾਵਾ ਪਹਿਲਵਾਨ ਲੜਕੀਆਂ ਨਾਲ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਜਿਸ ਦਾ ਯੂਨੀਅਨ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੈਸਟੀਸਾਈਡ ਦਵਾਈਆਂ ਨਕਲੀ ਤੇ ਬੀਜ ਨਕਲੀ ਨੂੰ ਤਰੁੰਤ ਨੱਥ ਪਾਈ ਜਾਵੇ ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਕੰਟਰੋਲ ਕਰੇ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ।

LEAVE A REPLY

Please enter your comment!
Please enter your name here