Breaking News: ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ, ਇਹ ਖਿਡਾਰੀ ਨੂੰ ਮਿਲੀ ਜਗ੍ਹਾ, ਇਹ ਹੋਇਆ ਬਾਹਰ, ਵੇਖੋ

T20 World Cup 2024

Champions Trophy 2025 schedule: ਸਪੋਰਟਸ ਡੈਸਕ। ਚੈਂਪੀਅਨਜ਼ ਟਰਾਫੀ ਅਗਲੇ ਮਹੀਨੇ ਫਰਵਰੀ ‘ਚ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ ਇਹ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਰੋਹਿਤ ਸ਼ਰਮਾ ਟੀਮ ਹੀ ਭਾਰਤੀ ਟੀਮ ਦੇ ਕਪਤਾਨ ਬਣੇ ਰਹਿਣਗੇ, ਜਦੋਂ ਕਿ ਸ਼ੁਭਮਨ ਗਿੱਲ ਉਪ-ਕਪਤਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਟੀਮ ’ਚ ਮੌਕਾ ਮਿਲਿਆ ਹੈ। ਸ਼ਮੀ ਨਵੰਬਰ 2023 ਤੋਂ ਸੱਟ ਕਾਰਨ ਟੀਮ ਤੋਂ ਬਾਹਰ ਸੀ।

ਇਹ ਖਬਰ ਵੀ ਪੜ੍ਹੋ : Champions Trophy 2025: ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਅੱਜ, ਇਨ੍ਹਾਂ ਖਿਡਾਰੀਆਂ ਦੀ ਜਗ੍ਹਾ ਪੱਕੀ, ਕੌਣ ਬਣੇਗਾ ਉਪ-ਕਪਤਾਨ?

ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ | Champions Trophy 2025

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜਾਇਸਵਾਲ, ਰਿਸ਼ਭ ਪੰਤ ਤੇ ਰਵਿੰਦਰ ਜਡੇਜਾ।

T20 World Cup 2024
ਭਾਰਤੀ ਕਪਤਾਨ ਰੋਹਿਤ ਸ਼ਰਮਾ ਤੇ ਅਜੀਤ ਅਗਰਕਰ ਦੀ ਇਹ ਫੋਟੋ 21 ਅਗਸਤ 2023 ਦੀ ਹੈ, ਜਦੋਂ ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ ਹੋਇਆ ਸੀ।

ਪਾਕਿਸਤਾਨ ਨਾਲ ਮੁਕਾਬਲਾ 23 ਫਰਵਰੀ ਨੂੰ | Champions Trophy 2025 schedule

ਭਾਰਤੀ ਟੀਮ ਚੈਂਪੀਅਨਜ਼ ਟਰਾਫੀ ਦਾ ਪਹਿਲਾ ਮੁਕਾਬਲਾ ਬੰਗਲਾਦੇਸ਼ ਖਿਲਾਫ਼ ਖੇਡੇਗੀ। ਇਹ ਮੈਚ 20 ਫਰਵਰੀ ਨੁੰ ਖੇਡਿਆ ਜਾਵੇਗਾ। ਇਹ ਮੈਚ ਦੁੰਬਈ ਕੌਮਾਂਤਰੀ ਕ੍ਰਿਕੇਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਟੀਮ ਦਾ ਦੂਜਾ ਮੁਕਾਬਲਾ 23 ਫਰਵਰੀ ਨੂੰ ਪਾਕਿਸਤਾਨ ਨਾਲ ਤੇ ਤੀਜਾ ਮੁਕਾਬਲਾ 2 ਮਾਰਚ ਨੁੰ ਨਿਊਜੀਲੈਂਡ ਨਾਲ ਹੋਵੇਗਾ। ਭਾਰਤ ਨੂੰ ਗਰੁੱਪ-ਏ ‘ਚ ਬੰਗਲਾਦੇਸ਼, ਪਾਕਿਸਤਾਨ ਤੇ ਨਿਊਜੀਲੈਂਡ ਨਾਲ ਰੱਖਿਆ ਗਿਆ ਹੈ। ਟੂਰਨਾਮੈਂਟ ਦੇ 2 ਸੈਮੀਫਾਈਨਲ ਮੁਕਾਬਲੇ 4 ਤੇ 5 ਮਾਰਚ ਨੁੰ ਖੇਡੇ ਜਾਣਗੇ, ਜਦਕਿ ਫਾਈਨਲ ਮੁਕਾਬਲਾ 9 ਮਾਰਚ ਨੁੰ ਖੇਡਿਆ ਜਾਵੇਗਾ। Champions Trophy 2025 schedule