Jasprit Bumrah: ਨਿਊਜ਼ੀਲੈਂਡ ਖਿਲਾਫ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਬੁਮਰਾਹ ਨੂੰ ਮਿਲੀ ਵੱਡੀ ਜਿੰਮੇਵਾਰੀ

Jasprit Bumrah
 Jasprit Bumrah: ਨਿਊਜ਼ੀਲੈਂਡ ਖਿਲਾਫ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਬੁਮਰਾਹ ਨੂੰ ਮਿਲੀ ਵੱਡੀ ਜਿੰਮੇਵਾਰੀ

16 ਅਕਤੂਬਰ ਖੇਡਿਆ ਜਾਵੇਗਾ ਪਹਿਲਾ ਟੈਸਟ

ਸਪੋਰਟਸ ਡੈਸਕ। ਨਿਊਜ਼ੀਲੈਂਡ ਖਿਲਾਫ 16 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਚਾਰ ਟਰੈਵਲਿੰਗ ਰਿਜ਼ਰਵ ਵੀ ਰੱਖੇ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਬੀਸੀਸੀਆਈ ਰੋਹਿਤ ਸ਼ਰਮਾ ਤੋਂ ਬਾਅਦ ਬੁਮਰਾਹ ਨੂੰ ਟੈਸਟ ਟੀਮ ਦੇ ਭਵਿੱਖ ਦੇ ਕਪਤਾਨ ਵਜੋਂ ਦੇਖ ਰਿਹਾ ਹੈ। Jasprit Bumrah

ਇਹ ਵੀ ਪਡ਼੍ਹੋ: Dussehra ’ਤੇ ਵਿਸ਼ੇਸ਼ : ਰਾਵਣ ਦੇ ਨਾਲ ਆਪਣੇ ਅੰਦਰ ਦੀਆਂ ਬੁਰਾਈਆਂ ਦੇ ਪੁਤਲੇ ਵੀ ਫੂਕੀਏ

ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਉਸ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ, ਸ਼ਮੀ ਗਿੱਟੇ ਦੀ ਸੱਟ ਤੋਂ ਉਭਰ ਰਹੇ ਹਨ, ਜਿਸ ਲਈ ਉਨ੍ਹਾਂ ਨੇ ਇਸ ਸਾਲ ਦੀ ਸ਼ੁਰੂਆਤ ‘ਚ ਸਰਜਰੀ ਕਰਵਾਈ ਸੀ। ਉਹ ਸੱਟ ਕਾਰਨ 2023 ਵਨਡੇ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਮੈਦਾਨ ਤੋਂ ਬਾਹਰ ਹੈ।

16 ਅਕਤੂਬਰ ਤੋਂ ਬੈਂਗਲੁਰੂ ‘ਚ ਖੇਡਿਆ ਜਾਵੇਗਾ ਪਹਿਲਾ ਟੈਸਟ | Jasprit Bumrah

ਨਿਊਜ਼ੀਲੈਂਡ ਦੀ ਟੀਮ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤ ਦਾ ਦੌਰਾ ਕਰ ਰਹੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 16 ਅਕਤੂਬਰ ਤੋਂ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਸ ਦਾ ਪਹਿਲਾ ਮੈਚ ਬੈਂਗਲੁਰੂ ‘ਚ ਖੇਡਿਆ ਜਾਵੇਗਾ।

  • ਪਹਿਲਾ ਟੈਸਟ ਮੈਚ 16 ਅਕਤੂਬਰ, ਬੈਂਗਲੁਰੂ
  • ਦੂਜਾ ਟੈਸਟ ਮੈਚ 24 ਅਕਤੂਬਰ ,ਪੂਨੇ
  • ਤੀਜਾ ਟੈਸਟ ਮੈਚ 1 ਨਵੰਬਰ, ਮੁੰਬਈ

ਟੀਮ ਇਸ ਪ੍ਰਕਾਰ ਹੈ: 

ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ ਅਤੇ ਆਕਾਸ਼ ਦੀਪ।
ਟ੍ਰੈਵਲਿੰਗ ਰਿਜ਼ਰਵ: ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਮਯੰਕ ਯਾਦਵ ਅਤੇ ਪ੍ਰਸਿਧ ਕ੍ਰਿਸ਼ਨਾ।