IND Vs SA : ਕੋਹਲੀ ਨੇ 49ਵਾਂ ਸੈਂਕੜਾ ਜੜਿਆ, ਤੇਂਦੁਲਕਰ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ
ਕੋਲਕੱਤਾ। ਵਿਰਾਟ ਕੋਹਲੀ ਨੇ ਆਪਣੇ ਜਨਮ ਦਿਨ ’ਤੇ ਸੈਂਕੜਾ ਮਾਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੱਤਾ ਤੇ ਫਿਰ ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ’ਤੇ ਭਾਰਤ ਨੇ ਦੱਖਣੀ ਅਫਰੀਕਾ ਨੂੰ 27.1 ਓਵਰਾਂ ’ਚ 83 ਦੌੜਾਂ ’ਤੇ ਆਲਆਊਟ ਕਰਕੇ ਵੱਡੀ ਜਿੱਤ ਦਰਜ ਕੀਤੀ। ਭਾਰਤ ਨੇ ਇਸ ਦੇ ਨਾਲ ਹੀ ਲਗਾਤਾਰ 8 ਮੈਚ ਜਿੱਤ ਕੇ ਰਿਕਾਰਡ ਬਣਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ਾਂ ਕਰਦਿਆਂ ਦੱਖਣੀ ਅਫਰੀਕਾ ਨੂੰ ਜਿੱਤ ਲਈ 327 ਦੌੜਾਂ ਦਾ ਟੀਚਾ ਦਿੱਤਾ ਸੀ। IND Vs SA
ਜਵਾਬ ’ਚ ਦੱਖਣੀ ਅਫਰੀਕੀ ਟੀਮ ਤਾਸ਼ ਦੇ ਪੱਤਿਆਂ ਵਾਂਗ ਖਿੰਡ ਗਈ। ਦੱਖਣੀ ਅਫੀਰਕਾ ਵੱਲੋਂ ਸਭ ਤੋਂ ਵੱਧ ਦੌੜਾਂ ਜਾਨਸਨ (14) ਨੇ ਬਣਾਈਆਂ ਇਸ ਤੋਂ ਇਲਾਵਾ ਕੋਈ ਬੱਲੇਬਾਜ਼ੀ ਵੱਡੀ ਪਾਰੀ ਨਹੀਂ ਖੇਡ ਸਕਿਆ। ਭਾਰਤ ਵੱਲੋਂ ਰਵਿੰਦਰ ਜੇਡਜਾ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਮੁਹੰਮਦ ਸਮੀ 2, ਕੁਲਦੀਪ ਯਾਦਵ 2 ਤੇ ਸਿਰਾਜ ਨੂੰ ਇੱਕ ਵਿਕਟ ਮਿਲੀ। ਭਾਰਤ ਨੇ 20 ਸਾਲਾਂ ਬਾਅਦ ਵਿਸ਼ਵ ਕੱਪ ’ਚ ਲਗਾਤਾਰ ਅੱਠਵੀਂ ਜਿੱਤ ਪ੍ਰਾਪਤ ਕੀਤੀ। ਭਾਰਤ ਸੂਚੀ ’ਚ 16 ਅੰਕਾਂ ਨਾਲ ਚੋਟੀ ’ਤੇ ਹੈ। ਭਾਰਤ ਸੈਮੀਫਾਈਨਲ ’ਚ ਪਹਿਲਾਂ ਹੀ ਪਹੁੰਚ ਚੁੱਕਿਆ ਹੈ।
ਵਿਰਾਟ ਕੋਹਲੀ (Virat Kohli ) ਨੇ ਆਪਣੇ ਜਨਮ ਦਿਨ ’ਤੇ ਸੈਂਕੜਾ ਮਾਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੱਤਾ
ਵਿਰਾਟ ਕੋਹਲੀ (Virat Kohli ) ਨੇ ਆਪਣੇ ਜਨਮ ਦਿਨ ’ਤੇ ਸੈਂਕੜਾ ਮਾਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫਾ ਦਿੱਤਾ। ਕੋਹਲੀ ਦਾ ਸੈਂਕੜਾ ਪੂਰਾ ਹੁੰਦੇ ਹੀ ਪੂਰਾ ਈਡਨ ਗਾਰਡਨ ਖੁਸ਼ੀ ਨਾਲ ਝੂਮ ਉੱਠਿਆ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ 49 ਸੈਂਕੜਿਆਂ ਦੀ ਬਰਾਬਰ ਕਰ ਲਈ ਹੈ। ਵਿਰਾਟ ਕੋਹਲੀ ਨੇ 119 ਗੇਂਦਾਂ ’ਤੇ ਆਪਣੇ ਸੈਂਕੜਾ ਪੂਰਾ ਕੀਤਾ। ਭਾਰਤ ਨੇ 50 ਓਵਰਾਂ ’ਚ 5 ਵਿਕਟਾਂ ਦੇ ਨੁਕਸਾਨ ’ਤੇ 326 ਦੌੜਾਂ ਬਣਾਈਆਂ। ਵਿਰਾਟ ਕੋਹਲੀ 101 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਤੋਂ ਇਲਾਵਾ ਰੋਹਿਤ ਸ਼ਰਮਾ (40), ਸ਼ੁਭਮਨ ਗਿੱਲ (23), ਸ੍ਰੇਅਸ਼ ਅਈਅਰ (77), ਕੇਐਲ ਰਾਹੁਲ (8), ਸੂਰਿਆ ਕੁਮਾਰ (22) ਅਤੇ ਆਖਰ ’ਚ ਰਵਿੰਦਰ ਜਡੇਜਾ ਨੇ (29) ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਦੱਖਣੀ ਅਫਰੀਕਾ ਨੂੰ ਜਿੱਤ ਲਈ 327 ਦੌੜਾਂ ਦੀ ਦਰਕਰਾਰ ਹੈ।