ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਕੋਰਟ ਕੰਪਲੈਕਸ ...

    ਕੋਰਟ ਕੰਪਲੈਕਸ ’ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਨੌਜਵਾਨ ਜਖ਼ਮੀ

    Gangwar In Hoshiarpur

    ਹੁਸ਼ਿਆਰਪੁਰ। ਹੁਸ਼ਿਆਰਪੁਰ (Hoshiarpur News) ਦੇ ਤਹਿਸੀਲ ਕੰਪਲੈਕਸ ’ਚ ਗੋਲੀਆਂ ਚੱਲਣ ਕਾਰਨ ਦਹਿਸ਼ਤ ਫੈਲ ਗਈ। ਇਸ ਗੋਲੀ ਕਾਂਡ ’ਚ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਉੱਧਰ ਜਖ਼ਮੀ ਨੌਜਵਾਨ ਦੀ ਪਛਾਣ ਧੀਰਜ ਕੁਮਾਰ ਵਜੋਂ ਹੋਈ ਹੈ ਜੋ ਕਿ ਹਸ਼ਿਆਰਪੁਰ ਦੇ ਮੁਹੱਲਾ ਵਿਜੈ ਨਗਰ ਦਾ ਰਹਿਣ ਵਾਲਾ ਹੈ।

    ਹਸਪਤਾਲ ਵਿੱਚ ਜੇਰੇ ਇਲਾਜ ਜਖ਼ਮੀ ਨੌਜਵਾਨ ਦੇ ਸਾਥੀ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਨੂੰ ਲੈ ਕੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ (Hoshiarpur News) ’ਚ ਕੰਮ ਲਈ ਗਏ ਸੀ ਤਾਂ ਇਸ ਦੌਰਾਨ ਉੱਥੇ ਉਨ੍ਹਾਂ ਦੀ ਜਾਣ-ਪਛਾਣ ਦੇ ਨੌਜਵਾਨ ਨੇ ਹੀ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇੱਕ ਗੋਲੀ ਧੀਰਜ ਦੇ ਪੇਟ ਦੇ ਹੇਠਲੇ ਹਿੱਸੇ ’ਚ ਲੱਗੀ ਜਦਕਿ ਉਸ ਵੱਲੋਂ ਕਿਸੇ ਤਰ੍ਹਾਂ ਨਾਲ ਆਪਣੀ ਜਾਨ ਬਚਾ ਲਈ ਗਈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸੁਭਾਸ਼ ਭਗਤ ਦਾ ਕਹਿਣਾ ਹੈ ਕਿ ਫਿਲਹਾਲ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here