Indo-Pak tension 2025: ਚੰਡੀਗੜ੍ਹ। ਭਾਰਤ ਤੇ ਪਾਕਿਸਤਾਨ ‘ਚ ਬਣੇ ਜੰਗ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ‘ਚ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਹਨ। ਇਸ ਦੌਰਾਨ ਮੋਹਾਲੀ ਤੇ ਚੰਡੀਗੜ੍ਹ ‘ਚ ਬੀਤੀ ਰਾਤ ਤੋਂ ਹੀ ਸਾਇਰਨ ਵੱਜ ਰਿਹਾ ਹੈ। ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਤੇ ਬਾਲਕੋਨੀਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਿਸੇ ਵੀ ਸਟੋਰ ਕੀਪਰ ਜਾਂ ਵਪਾਰੀ ਨੂੰ ਖੁਰਾਕੀ ਵਸਤਾਂ ਦਾ ਭੰਡਾਰ ਇਕੱਠਾ ਕਰਨ ਤੇ ਮਹਿੰਗਾ ਸਮਾਨ ਵੇਚਣ ਤੋਂ ਗੁਰੇਜ ਕਰਨ ਲਈ ਪ੍ਰਸ਼ਾਸਨ ਨੇ ਸਖਤ ਚੇਤਾਵਨੀ ਜਾਰੀ ਕੀਤੀ ਹੈ।
ਸਕੂਲਾਂ ‘ਚ ਛੁੱਟੀਆਂ ਦਾ ਐਲਾਨ | Indo-Pak tension 2025
ਭਾਰਤ ਤੇ ਪਾਕਿਸਤਾਨ ‘ਚ ਬਣੇ ਜੰਗ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਸਕੂਲ-ਕਾਲਜਾਂ ਨੂੰ ਅਗਲੇ 3 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ।
ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਜਾਰੀ ਕਰ ਜਾਣਕਾਰੀ ਦਿੱਤੀ ਹੈ ਕਿ, ”ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।”
ਯੂਨੀਵਰਸਿਟੀਆਂ ਦੇ ਇਮਤਿਹਾਨ ਮੁਲਤਵੀ | Indo-Pak tension 2025
ਗੁਆਂਢੀ ਦੇਸ਼ ਨਾਲ ਵਧੇ ਤਨਾਅ ਦੌਰਾਨ ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ ਅਹਿਮ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਵੱਲੋਂ ਇੱਕ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਮੌਜੂਦਾ ਹਾਲਾਤਾਂ ਦੇ ਚਲਦੇ ਮਿਤੀ 9 ਮਈ ਤੇ 10 ਮਈ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਹੈ। ਨਵੀਆਂ ਮਿਤੀਆਂ ਬਾਰੇ ਜਾਣਕਾਰੀ ਜਲਦ ਹੀ ਜਾਰੀ ਕੀਤੀ ਜਾਵੇਗੀ। ਨਾਲ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਤੇ ਹਰ ਤਰ੍ਹਾਂ ਦੀ ਪੁਖਤਾ ਜਾਣਕਾਰੀ ‘ਤੇ ਹੀ ਵਿਸ਼ਵਾਸ ਕਰਨ ਦੀ ਅਪੀਲ ਕੀਤੀ ਹੈ।
ਸਟੋਰ ਕੀਪਰਾਂ ਤੇ ਵਪਾਰੀਆਂ ਲਈ ਜਾਰੀ ਕੀਤੀ ਗਈ ਐਡਵਾਇਜਰੀ
Read Also : Punjab: ਬੰਦ ਹੋਈ Internet ਸੇਵਾ, ਪੰਜਾਬ ਦੇ ਇਸ ਜ਼ਿਲ੍ਹੇ ਤੋਂ ਆਈ ਵੱਡੀ ਖਬਰ