ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨਾਲ ਵਿਸ਼ੇਸ਼ ਵਾਰਤਾਲਾਪ
(ਨਰੇਸ਼ ਕੁਮਾਰ) ਸੰਗਰੂਰ। ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ‘ਸੱਚ ਕਹੂੰ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜਿੱਤਣ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਕੰਮ ਜ਼ਿਲ੍ਹੇ ਵਿੱਚ ਖੇਤੀ ਨਾਲ ਸਬੰਧਿਤ ਕੋਈ ਵੱਡਾ ਉਦਯੋਗ ਲਿਆਉਣ ਦਾ ਹੋਵੇਗਾ। (Arvind Khanna BJP Leader)
ਸ੍ਰੀ ਖੰਨਾ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦਾ ਇਲਾਕਾ ਖੇਤੀ ਨਾਲ ਸਬੰਧਿਤ ਹੋਣ ਕਾਰਨ ਇੱਥੇ ਖੇਤੀ ਨਾਲ ਹੀ ਸਬੰਧਿਤ ਕੋਈ ਉਦਯੋਗ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੈਪਸੀ ਅਤੇ ਹੋਰ ਉਦਯੋਗ ਲੱਗੇ ਹੋਏ ਹਨ, ਉਹ ਵੀ ਕਾਫ਼ੀ ਕਾਮਯਾਬ ਹਨ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾਂ ਲੋਕ ਸਭਾ ਹਲਕਾ ਸੰਗਰੂਰ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਾਂਗਰਸੀ ਉਮੀਦਵਾਰ ’ਤੇ ਵਰ੍ਹਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਿੱਜੀ ਕਾਰਨਾਂ ਕਰਕੇ ਸੰਗਰੂਰ ਤੋਂ ਭਗਵੰਤ ਮਾਨ ਦੇ ਖਿਲਾਫ਼ ਚੋਣਾਂ ਲੜ ਰਿਹਾ ਹੈ, ਹੋਰ ਇਨ੍ਹਾਂ ਦਾ ਕੋਈ ਏਜੰਡਾ ਨਹੀਂ ਹੈ। ਇਨ੍ਹਾਂ ਨੂੰ ਲੋਕਾਂ ਦਾ ਵਿਕਾਸ ਦਾ ਕੋਈ ਫਿਕਰ ਨਹੀਂ ਸਿਰਫ਼ ਆਪਣੇ ਤੱਕ ਹੀ ਸੀਮਤ ਰਹਿ ਹੋ ਗਏ ਹਨ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਇਹ ਆਗੂ ਇੱਧਰ ਨਜ਼ਰ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਲੋਕਾਂ ਦੇ ਰਾਬਤੇ ਵਿੱਚ ਹਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਦੇ ਯਤਨ ਕਰ ਰਿਹਾ ਹਾਂ
ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਸਰਹੱਦ ਨੇੜਿਓਂ 330 ਗਰਾਮ ਹੈਰੋਇਨ ਬਰਾਮਦ
ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੁਝ ਨਹੀਂ ਕੀਤਾ ਗਿਆ ਜਿਸ ਕਾਰਨ ਹੁਣ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਹਰੇਕ ਪਿੰਡ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤੋਂ ਸਪੱਸ਼ਟ ਹੈ ਕਿ 4 ਤਾਰੀਖ ਨੂੰ ਲੋਕ ਸਭਾ ਚੋਣਾਂ ਦਾ ਨਤੀਜਾ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਹੋਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਖੰਨਾ ਨੇ ਕਿਹਾ ਜਿਹੜੀਆਂ ਕੁਝ ਜਥੇਬੰਦੀਆਂ ਦੇ ਆਗੂ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ, ਉਹ ਕਿਸਾਨ ਨਹੀਂ ਹਨ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ’ਤੇ ਹੀ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। (Arvind Khanna BJP Leader)