ਹਾਏ ਰੇ ਮਹਿੰਗਾਈ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਫਿਰ ਤੋਂ ਪੈਟਰੋਲ ਅਤੇ ਡੀਜ਼ਲ (Petrol Diesel Price) ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਪਿਛਲੇ 13 ਦਿਨਾਂ ‘ਚ ਤੇਲ ਕੰਪਨੀਆਂ ਨੇ 11ਵੇਂ ਦਿਨ ਈਂਧਨ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ 103.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.67 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਦੀ ਕੀਮਤ 84 ਪੈਸੇ ਤੋਂ ਵਧ ਕੇ 118.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 102.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ 22 ਮਾਰਚ 2022 ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੰਪਨੀਆਂ ਨੇ 24 ਮਾਰਚ ਅਤੇ 01 ਅਪ੍ਰੈਲ ਨੂੰ ਛੱਡ ਕੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 104.39 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.86 ਫੀਸਦੀ ਡਿੱਗ ਕੇ 99.42 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਂਨਗਰ ਪੈਟਰੋਲ ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ 103.41 94.67
ਕੋਲਕਾਤਾ 118.41 102.64
ਮੁੰਬਈ 117.57 101.79
ਚੇਨਈ 108.96 99.04
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ