ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 102 ਰੁਪਏ ਦਾ ਵਾਧਾ

Commercial-LPG-696x411

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 102 ਰੁਪਏ ਦਾ ਵਾਧਾ

ਨਵੀਂ ਦਿੱਲੀ (ਏਜੰਸੀ)। ਮਈ ਮਹੀਨੇ ਦੇ ਪਹਿਲੇ ਹੀ ਦਿਨ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ ਐਲਪੀਜੀ ਗੈਸ ਸਿਲੰਡਰ (Gas Cylinder) ਦੀ ਕੀਮਤ ਵਿੱਚ 104 ਰੁਪਏ ਪ੍ਰਤੀ ਸਿਲੰਡਰ ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਵਾਧਾ ਘਰੇਲੂ ਰਸੋਈ ਗੈਸ ਸਿਲੰਡਰਾਂ ਵਿੱਚ ਨਹੀਂ ਸਗੋਂ ਵਪਾਰਕ ਗੈਸ ਸਿਲੰਡਰਾਂ ਵਿੱਚ ਹੋਇਆ ਹੈ। ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਜਿਕਰਯੋਗ ਹੈ ਕਿ ਪਿਛਲੇ ਮਹੀਨੇ 1 ਮਾਰਚ ਨੂੰ ਕਮਰਸ਼ੀਅਲ ਗੈਸ ਸਿਲੰਡਰ (Gas Cylinder) ਦੀ ਕੀਮਤ ਵਿੱਚ 268.50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 19 ਕਿੱਲੋ ਕਮਰਸ਼ੀਅਲ ਗੈਸ ਦੀ ਕੀਮਤ 102 ਰੁਪਏ ਵਧ ਕੇ 2,355 ਰੁਪਏ ਹੋ ਗਈ ਹੈ। ਮੁੰਬਈ ‘ਚ ਕਮਰਸ਼ੀਅਲ ਗੈਸ ਦੀ ਕੀਮਤ 102 ਰੁਪਏ ਵਧ ਕੇ 2307 ਰੁਪਏ ਹੋ ਗਈ ਹੈ।

ਕੋਲਕਾਤਾ ‘ਚ 19 ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕੀਮਤ ‘ਚ ਸਭ ਤੋਂ ਜ਼ਿਆਦਾ 104 ਰੁਪਏ ਦਾ ਵਾਧਾ ਹੋਇਆ ਹੈ। ਇਸ ਦੀ ਕੀਮਤ ਵਧ ਕੇ 2455 ਰੁਪਏ ਹੋ ਗਈ ਹੈ। ਚੇਨਈ ਵਿੱਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 102 ਰੁਪਏ ਦਾ ਵਾਧਾ ਹੋਇਆ ਹੈ। ਇੱਥੇ ਕੀਮਤ ਵਧ ਕੇ 2,508 ਰੁਪਏ ਹੋ ਗਈ ਹੈ।

ਰਾਹਤ ਦੀ ਗੱਲ ਇਹ ਰਹੀ ਕਿ ਕੰਪਨੀ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ। ਆਮ ਲੋਕਾਂ ਲਈ ਕੁਝ ਰਾਹਤ ਇਹ ਹੈ ਕਿ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਦਿੱਲੀ ‘ਚ ਬਿਨਾਂ ਸਬਸਿਡੀ ਵਾਲੇ 14.2 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 949.5 ਰੁਪਏ ਹੈ। ਮੁੰਬਈ ਵਿੱਚ 949.50 ਰੁਪਏ, ਕੋਲਕਾਤਾ ਵਿੱਚ 976 ਰੁਪਏ ਅਤੇ ਚੇਨਈ ਵਿੱਚ ਬਿਨਾਂ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 965.50 ਰੁਪਏ ਹੈ। ਜਦੋਂਕਿ ਲਖਨਊ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 987.50 ਰੁਪਏ ਅਤੇ ਪਟਨਾ ਵਿੱਚ 1039.5 ਰੁਪਏ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ