ਖੇਡਾਂ ਵਤਨ ਪੰਜਾਬ ਦੀਆਂ 2023 ਦੇ ਸੀਜਨ-2 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ

Khedan Watan Punjab
ਖੇਡਾਂ ਵਤਨ ਪੰਜਾਬ ਦੀਆਂ 2023 ਦੇ ਸੀਜਨ—2 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਦੀਆ ਤਸਵੀਰਾ (ਰਜਨੀਸ਼ ਰਵੀ)

ਖੇਡਾਂ ਨੂੰ ਲੈ ਕੇ ਖਿਡਾਰੀਆਂ ਚ ਭਾਰੀ ਉਤਸ਼ਾਹ

  • 5 ਅਕਤੂਬਰ ਤੱਕ ਚੱਲਣਗੀਆਂ ਜ਼ਿਲ੍ਹਾ ਪੱਧਰੀ ਖੇਡਾਂ

ਫਾਜ਼ਿਲਕਾ (ਰਜਨੀਸ਼ ਰਵੀ)। ਨੌਜਵਾਨਾ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡ ਵਤਨ ਪੰਜਾਬ ਦੀਆਂ 2023 ਸੀਜਨ-2 ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ 5 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਦੀ ਸ਼ੁਰੂਆਤ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਦੀ ਵਧਾਈ ਦਿੱਤੀ ਅਤੇ ਖੇਡਾਂ ਵਿਚ ਚੰਗੇ ਪ੍ਰਦਰਸ਼ਨ ਕਰਨ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਖਿਡਾਰੀਆਂ ਨੂੰ ਆਪਣੇ ਅੰਦਰ ਖੇਡ ਭਾਵਨਾ ਬਣਾਈ ਰੱਖਣ ਲਈ ਚੁਕਾਈ ਸਹੁੰ

ਡਿਪਟੀ ਕਮਿਸ਼ਨਰ ਨੇ ਹਵਾ ਵਿਚ ਗੁਬਾਰੇ ਉਡਾ ਕੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਾਡਾ ਦੇਸ਼ ਦਾ ਭਵਿਖ ਹੈ ਅਤੇ ਸਾਡਾ ਭਵਿੱਖ ਸਾਨੂੰ ਅਗਾਂਹਵਧੂ ਤੇ ਸਕਾਰਾਤਮਕ ਸੋਚ ਵਾਲਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਸਾਡੀ ਨੌਜਵਾਨ ਪੀੜ੍ਹੀ ਮਾੜੀ ਕੁਰੀਤੀਆਂ ਵੱਲ ਨਾ ਜਾ ਕੇ ਖੇਡਾਂ ਨਾਲ ਜੁੜੇਗੀ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸ਼ਰੀਰਕ ਤੇ ਮਾਨਸਿਕ ਪੱਖੋਂ ਮਜ਼ਬੂਤ ਬਣਾਉਂਦੀਆਂ ਹਨ ਜਿਸ ਕਰਕੇ ਸਰਕਾਰ ਵੱਲੋਂ ਨੋਜਵਾਨਾ ਨੂੰ ਖੇਡਾਂ ਨਾਲ ਜੋੜਨ ਲਈ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖੇਡਾਂ ਵੱਲ ਧਿਆਨ ਹੋਣ ਨਾਲ ਮਨ ਮਾੜੀਆਂ ਕੁਰੀਤੀਆਂ ਵੱਲ ਨਹੀਂ ਜਾਂਦਾ।ਉਨ੍ਹਾਂ ਕਿਹਾ ਕਿ ਖੇਡਾਂ ਸ਼ਰੀਰਕ ਤੌਰ *ਤੇ ਤੰਦਰੁਸਤ ਤਾਂ ਬਣਾਉਂਦੀਆਂ ਹਨ ਬਲਕਿ ਮਾਨਸਿਕ ਤੌਰ *ਤੇ ਵੀ ਮਜ਼ਬੂਤ ਬਦਾਉਂਦੀਆਂ ਹਨ।

Khedan Watan Punjab

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਖਿਡਾਰੀਆਂ ਨੂੰ ਆਪਸ ਵਿਚ ਖੇਡ ਭਾਵਨਾ ਬਣਾਈ ਰੱਖਣ ਦੀ ਸਹੁੰ ਵੀ ਚੁੱਕਵਾਈ। ਉਨ੍ਹਾਂ ਕਿਹਾ ਕਿ ਖੇਡ ਵਿਚ ਜਿਤ ਹਾਰ ਤਾਂ ਚਲਦੀ ਰਹਿੰਦੀ ਹੈ ਪਰ ਸਹੀ ਖਿਡਾਰੀ ਉਹ ਹੀ ਹੁੰਦਾ ਹੈ ਜ਼ੋ ਜਿਤ ਹਾਰ ਨੂੰ ਭੁੱਲ ਕੇ ਸਿਰਫ ਆਪਣੀ ਖੇਡ ਵੱਲ ਧਿਆਨ ਦਿੰਦਾ ਹੈ। ਉਨ੍ਹਾਂ ਖਿਡਾਰੀਆਂ ਨਾਲ ਹੱਥ ਮਿਲਾ ਕੇ ਉਨ੍ਹਾਂ ਦੀ ਹੋਂਸਲਾ ਅਫਜਾਈ ਵੀ ਕੀਤੀ ਤੇ ਆਪਣੀ ਖੇਡ ਪ੍ਰਤੀ ਧਿਆਨ ਕੇਂਦਰਿਤ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਮਹਿੰਗੀ ਪੈ ਸਕਦੀ ਹੈ ਦੰਦਾਂ ਦੀ ਅਣਦੇਖੀ

ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋਂ ਕਾਫੀ ਗਿਣਤੀ ਵਿਚ ਭਾਗੀਦਾਰੀ ਕੀਤੀ ਗਈ ਹੈ ਤੇ ਖਿਡਾਰੀਆਂ ਵਿਚ ਖੇਡਾਂ ਨੂੰ ਲੈ ਕੇ ਭਾਰੀ ਉਤਸ਼ਾਹ ਨਜਰ ਆ ਰਿਹਾ ਸੀ ਤੇ ਉਹ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਸੀ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ. ਗੁਰਪ੍ਰੀਤ ਸਿੰਘ ਬਾਜਵਾ, ਖੇਡ ਵਿਭਾਗ ਤੋਂ ਜਤਿੰਦਰ ਕੁਮਾਰ ਤੇ ਹੋਰ ਕੋਚ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here