ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News ਐਨ.ਡੀ.ਪੀ.ਐਸ. ...

    ਐਨ.ਡੀ.ਪੀ.ਐਸ. ਐਕਟ ਤਹਿਤ ਫੜੇ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ਦਾ ਨਸ਼ਾ ਛੁਡਵਾਉਣ ਲਈ ਨਿਵੇਕਲੀ ਪਹਿਲਕਦਮੀ

    Drug-Free
    ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਸ਼ਾ ਮੁਕਤ ਪਟਿਆਲਾ ਲਈ ਰਣਨੀਤੀ ਲਾਗੂ ਕਰਨ ਬਾਰੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

    ਸਾਕੇਤ ਨਸ਼ਾ ਮੁਕਤੀ ਹਸਪਤਾਲ ’ਚ ਦਾਖਲ ਕਰਵਾਏ (Drug Free)

    • ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰਕੇ ਹੁਨਰ ਵਿਕਾਸ ਕਰਨ ’ਤੇ ਜ਼ੋਰ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਜਾਰੀ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਨਾਲ ਮਿਲਕੇ ਸਾਂਝਾ ਹੰਭਲਾ ਮਾਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕੇਨਿਜ਼ਮ ਤਹਿਤ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ੇ ਦੇ ਆਦੀਆਂ ਨੂੰ ਲੱਗੀ ਨਸ਼ੇ ਦੀ ਲਤ ਛੁਡਵਾਉਣ ਲਈ ਰੈਡ ਕਰਾਸ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਦਾਖਲ ਕਰਵਾਇਆ ਜਾ ਰਿਹਾ ਹੈ। (Drug Free)

    ਗ੍ਰਿਫ਼ਤਾਰ ਕੀਤੇ ਗਏ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਨਿਵੇਕਲੀ ਪਹਿਲਕਦਮੀ

    ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਨਿਵੇਕਲੀ ਪਹਿਲਕਦਮੀ ਤਹਿਤ ਅਦਾਲਤ ਦੇ ਹੁਕਮਾਂ ’ਤੇ ਸਾਕੇਤ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਕਈ ਠੀਕ ਵੀ ਹੋ ਚੁੱਕੇ ਹਨ।

    ਪਟਿਆਲਾ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਨਸ਼ੇ ਦੇ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ 1 ਜਨਵਰੀ 2023 ਤੋਂ 31 ਦਸੰਬਰ 2023 ਤੱਕ 652 ਮਾਮਲੇ ਦਰਜ ਕਰਕੇ ਤੇ 784 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਰਾਜ ਵਿੱਚੋਂ ਦੂਜੇ ਸਥਾਨ ’ਤੇ ਰਹੀ ਹੈ। Drug Free

    ਇਹ ਵੀ ਪੜ੍ਹੋ: ਅਫਗਾਨਿਸਤਾਨ ਖਿਲਾਫ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਟੀ20 ’ਚ ਰੋਹਿਤ-ਕੋਹਲੀ ਦੀ ਵਾਪਸੀ

    ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਨਸ਼ਿਆਂ ਦੇ ਕਾਲੇ ਧੰਦੇ ’ਚ ਲੱਗੇ ਲੋਕਾਂ ਦੇ ਪੁਨਰਵਸੇਬਾ ਦੀ ਤਜਵੀਜ਼ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ’ਚ ਨਸ਼ਿਆਂ ਵਿਰੁੱਧ ਵਿੱਢੀ ਵਿਆਪਕ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਨਸ਼ਿਆਂ ਦੇ ਹਾਟ-ਸਪਾਟ ਵਜੋਂ ਪਛਾਣੇ ਪਿੰਡ ਮੁਰਾਦਪੁਰ ਤੇ ਸ਼ੇਰਮਾਜਰਾ ਵਿਖੇ ਲੋਕਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਦੇ ਹੁਨਰ ਵਿਕਾਸ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਪੰਜਾਬ ਹੁਨਰ ਵਿਕਾਸ ਮਿਸ਼ਨ ਤੇ ਸਾਕੇਤ ਹਸਪਤਾਲ ਦੇ ਸਾਂਝੇ ਯਤਨਾਂ ਦਾ ਵੀ ਜਾਇਜ਼ਾ ਲਿਆ। Drug Free

    ਇਸ ਮੌਕੇ ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ, ਚਰਨਜੀਤ ਸਿੰਘ, ਤਰਸੇਮ ਚੰਦ, ਨਵਦੀਪ ਕੁਮਾਰ ਤੇ ਜਸਲੀਨ ਕੌਰ, ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਏਈਟੀਸੀ ਰਾਜੇਸ਼ ਏਅਰੀ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ, ਡੀ.ਡੀ.ਪੀ.ਓ ਅਮਨਦੀਪ ਕੌਰ, ਪਰਮਿੰਦਰ ਕੌਰ ਮਨਚੰਦਾ ਸਮੇਤ ਹੋਰ ਅਧਿਕਾਰੀ ਮੌਜ਼ੂਦ ਸਨ।

    LEAVE A REPLY

    Please enter your comment!
    Please enter your name here