ਗਰਮੀ ਨੇ ਲਈ ਮਾਸੂਮ ਦੀ ਜਾਨ, ਚੌਥੀ ਜਮਾਤ ’ਚ ਪੜ੍ਹਦਾ ਸੀ ਵਿਦਿਆਰਥੀ

semmer

ਗਰਮੀ (Summer) ਕਾਰਨ ਬੁਖਾਰ ਹੋ ਗਿਆ ਸੀ ਤੇ ਹਸਪਤਾਲ ’ਚ ਇਲਾਜ ਦੌਰਾਨ ਹੋਈ ਮੌਤ

(ਸੱਚ ਕਹੂੰ ਨਿਊਜ਼) ਸੰਗਰੂਰ। ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਾਰ ਪੈ ਰਹੀ ਗਰਮੀ (Summer) ਜਾਨਲੇਵਾ ਸਾਬਿਤ ਹੋ ਰਹੀ ਹੈ, ਲਗਾਤਾਰ ਗਰਮ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ’ਚ ਗਰਮੀ ਨੇ ਇੱਕ ਮਾਸੂਮ ਬੱਚੇ ਦੀ ਜਾਨ ਲੈ ਲਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਧੁਲੱਟ, ਲੌਂਗੋਵਾਲ ਦੇ ਰਹਿਣ ਵਾਲੇ ਚੌਥੀ ਜਮਾਤ ਦੇ ਵਿਦਿਆਰਥੀ ਮਹਿਕਪ੍ਰੀਤ ਦੀ ਗਰਮੀ ਕਾਰਨ ਮੌਤ ਹੋ ਗਈ ਹੈ।

ਮਹਿਕਪ੍ਰਤੀ ਪਿੰਡ ਪੱਤੀ ਜੈਦ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ’ਚ ਪੜ੍ਹਦਾ ਸੀ। ਮਹਿਕਪ੍ਰੀਤ ਨੂੰ ਤੇਜ਼ ਬੁਖਾਰ ਹੋ ਗਿਆ ਸੀ ਤੇ ਬੀਤੀ ਉਸ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਹਸਪਤਾਲ ’ਚ ਦਾਖਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਹਿਕਪ੍ਰੀਤ ਮੌਤ ਹੋ ਜਾਣ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਗਰਮੀ ਨੇ ਇਸ ਨੰਨ੍ਹੇ ਜਿਹੇ ਮਾਸੂਮ ਦੀ ਜਾਨ ਲੈ ਲਈ।

ਸੁਖਬੀਰ ਬਾਦਲ ਨੇ ਕੀਤਾ ਟਵੀਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵਿੱਟ ਕੀਤਾ ਹੈ ਕਿ ਗਰਮੀ ਦਾ ਤਾਪਮਾਨ ਵੱਧਣ ਨਾਲ, ਸੰਗਰੂਰ ਜ਼ਿਲ੍ਹੇ ਦੇ ਪੱਤੀ ਜੈਦ ਦੇ ਸਰਕਾਰੀ ਸਕੂਲ ’ਚ ਪੜ੍ਹਦੇ ਚੌਥੀ ਜਮਾਤ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਗਰਮੀ ਦੇ ਕਾਰਨ ਹੋਈ ਮੌਤ-ਗਰਮੀ ਦੇ ਕਾਰਨ ਕਾਫੀ ਬਿਮਾਰ ਹੋ ਗਿਆ ਤੇ ਬਾਅਦ ’ਚ ਦਮ ਤੋੜ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ