ਸ਼੍ਰੋਮਣੀ ਅਕਾਲੀ ਦਲ ਨੇ ਸਿੱਟ ‘ਤੇ ਕੀਤਾ ਹਮਲਾ, ਕਿਹਾ ਡੇਢ ਘੰਟਾ ਕੀ ਕਰਦੇ ਰਹੇ ਅਕਸ਼ੈ ਕੁਮਾਰ
ਅੱਧਾ ਘੰਟਾ ਹੋਈ ਪੁੱਛਗਿਛ ਤਾਂ ਡੇਢ ਘੰਟਾ ਹੋਇਆ ਫੋਟੋ ਸੈਸ਼ਨ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਚੰਡੀਗੜ੍ਹ ਵਿਖੇ ਅਕਸ਼ੈ ਕੁਮਾਰ ਦੀ ਪੁੱਛਗਿੱਛ ਕਰਨ ਵਾਲੀ ਸਿੱਟ ‘ਤੇ ਸੁਆਲਿਆ ਨਿਸ਼ਾਨ ਲਗਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਤੋਂ ਕੀਤੀ ਗਈ ਪੁੱਛਗਿੱਛ ਸਿੱਟ ਮੈਂਬਰਾਂ ਲਈ ਇੱਕ ਫੋਟੋ ਸੈਸ਼ਨ ਤੋਂ ਵੱਧ ਕੁਝ ਨਹੀਂ ਸੀ, ਕਿਉਂਕਿ ਅਦਾਕਾਰ ਕੋਲ ਆਪਣੇ ਪੁਰਾਣੇ ਬਿਆਨਾਂ ਨੂੰ ਦੁਹਰਾਉਣ ਤੋਂ ਇਲਾਵਾ ਸਿੱਟ ਨੂੰ ਦੇਣ ਲਈ ਕੋਈ ਨਵੀਂ ਜਾਣਕਾਰੀ ਨਹੀਂ ਸੀ। ਇਹ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਸ਼ੈ ਕੁਮਾਰ ਨੂੰ ਕੋਈ ਠੋਸ ਸਬੂਤ ਲੈਣ ਲਈ ਨਹੀਂ, ਸਗੋਂ ਇਸ ਮਾਮਲੇ ਨੂੰ ਵਧੇਰੇ ਸਨਸਨੀਖੇਜ਼ ਬਣਾਉਣ ਲਈ ਤਲਬ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇੰਜ ਜਾਪਦਾ ਹੈ ਕਿ ਕੁਝ ਪੁਲਿਸ ਵਾਲੇ ਇਸ ਕੇਸ ਦੀ ਜਾਂਚ ਕਰਨ ਦੀ ਥਾਂ ਬਾਲੀਵੁੱਡ ਅੰਦਰ ਨਵਾਂ ਕਰੀਅਰ ਸ਼ੁਰੂ ਕਰਨ ਦਾ ਮੌਕਾ ਲੱਭ ਰਹੇ ਸਨ। ਇਸ ਲਈ ਉਨ੍ਹਾਂ ਨੇ ਅਕਸ਼ੈ ਕੁਮਾਰ ਨੂੰ ਸੱਦ ਕੇ ਪੁੱਛਗਿੱਛ ਕਰਨ ਦੀ ਥਾਂ ਉਲਟਾ ਆਪਣੀ ਇੰਟਰਵਿਊ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਸ਼ੈ ਕੁਮਾਰ ਦਾ ਇਸ ਕੇਸ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਸੂਬਾ ਸਰਕਾਰ ਨੇ ਕੇਸ ਨੂੰ ਵਧੇਰੇ ਨਾਟਕੀ ਮੋੜ ਦੇਣ ਲਈ ਇੱਕ ਵੱਡੇ ਬਾਲੀਵੁੱਡ ਅਦਾਕਾਰ ਨੂੰ ਇੱਥੇ ਸੱਦਿਆ ਹੈ। ਅਦਾਕਾਰ ਪਹਿਲਾਂ ਕਿੰਨੇ ਵੀ ਆਪਣੇ ਬਿਆਨਾਂ ਰਾਹੀਂ ਤੇ ਟਵਿੱਟਰ ‘ਤੇ ਪਾਈ ਟਿੱਪਣੀ ਦੇ ਜ਼ਰੀਏ ਇਹ ਗੱਲ ਸਪੱਸ਼ਟ ਕਰ ਚੁੱਕਿਆ ਹੈ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ, ਉਸ ਖ਼ਿਲਾਫ ਝੂਠੇ ਦੋਸ਼ ਲਾਏ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।