ਭਾਰੀ ਮੀਂਹ ਪੈਣ ਕਾਰਨ ਘੱਗਰ (Ghaggar River) ’ਚ ਵਧਿਆ ਪਾਣੀ ਦਾ ਪੱਧਰ
(ਸੱਚ ਕਹੂੰ ਨਿਊਜ) ਪਟਿਆਲਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਘੱਗਰ (Ghaggar River) ਅਤੇ ਹੋਰ ਨਦੀਆਂ ਦੇ ਕੈਚਮੈਂਟ ਇਲਾਕਿਆਂ ਵਿੱਚ ਪਏ ਭਾਰੀ ਮੀਂਹ ਕਰਕੇ ਇਨ੍ਹਾਂ ਨਦੀਆਂ ਵਿੱਚ ਵਧੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਨੇ ਧਰਮੇੜੀ ਡਰੇਨ, ਮਹਿਮੂਦਪੁਰ, ਪਿੰਡ ਜੱਲਾ ਖੇੜੀ ਆਦਿ ਇਲਾਕਿਆਂ ਦਾ ਦੌਰਾ ਕਰਕੇ ਪਿੰਡਾਂ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ।
ਲੋਕ ਨੂੰ ਅਪੀਲ ਘਬਰਾਉਣ ਦੀ ਲੋੜ ਨਹੀਂ: ਸਾਕਸ਼ੀ ਸਾਹਨੀ
ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਕਿਉਂਕਿ ਜੇਕਰ ਕੈਚਮੈਟ ਏਰੀਆ ਵਿੱਚ ਹੋਰ ਬਰਸਾਤ ਨਾ ਹੋਈ ਤਾਂ ਕੱਲ੍ਹ ਸਵੇਰ ਜਾਂ ਦੁਪਹਿਰ ਤੱਕ ਘੱਗਰ (Ghaggar River) ਦਾ ਪਾਣੀ ਘਟਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਜਲ ਨਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਥਿਤੀ ਉਪਰ ਤਿੱਖੀ ਨਜ਼ਰ ਬਣਾਈ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੇ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਚੌਕਸ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀਆਂ ਪੂਰੀਆਂ ਤਿਆਰੀਆਂ ਹਨ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਨੂੰ ਇਲਾਕੇ ਦੇ ਲੋਕਾਂ ਸਮੇਤ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਰੱਖਣ ਆਦਿ ਦੇ ਲੋੜੀਂਦੇ ਨਿਰਦੇਸ਼ ਦਿੱਤੇ।
ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਵਧੇਰੇ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਫਸਲਾਂ ਪਾਣੀ ਨਾਲ ਡੁੱਬ ਚੁੱਕੀਆਂ ਹਨ, ਜਿਸ ਕਾਰਨ ਕਿਸਾਨਾਂ ਦੀ ਪੱਕੀ ਪਕਾਈ ਫਸਲ ਬਰਬਾਦ ਹੋ ਗਈ ਹੈ।
ਇਹ ਵੀ ਪੜ੍ਹੋ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ 29 ਸਤੰਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ