ਕਿਸਾਨ ਸਨਮਾਨ ਨਿਧੀ ਯੋਜਨਾ ਦੀ 14ਵੀਂ ਕਿਸ਼ਤ ਲੈਣ ਲਈ ਕਿਸਾਨ ਕਰ ਲੈਣ ਇਹ ਕੰਮ!

Kisan Samman Nidhi Yojana

Kisan Samman Nidhi Yojana

ਫਾਜ਼ਿਲਕਾ (ਰਜਨੀਸ਼ ਰਵੀ)। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ. ਕਿਸਾਨ ਪੋਰਟਲ ‘ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ ਕਰਵਾਉਣਾ ਜ਼ਰੂਰੀ ਹੈ। ਮੁੱਖ ਖੇਤੀਬਾੜੀ ਅਫਸਰ ਡਾ: ਜੰਗੀਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ. ਕਿਸਾਨ ਪੋਰਟਲ ‘ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ ਕਰਵਾਉਣਾ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਅਜੇ ਤੱਕ ਜਾਣਕਾਰੀ ਦਰਜ ਨਹੀਂ ਕਰਵਾਈ ਗਈ ਹੈ ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫ਼ਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਉਹ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪੜਤਾਲ ਤੋਂ ਬਾਅਦ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਵੱਲੋਂ ਹੁਣ ਤੱਕ ਈ-ਕੇ.ਵਾਈ.ਸੀ. ਨਹੀਂ ਕਰਵਾਈ ਗਈ ਹੈ ਉਹ ਵੀ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ ਜਾਂ ਕਾਮਨ ਸਰਵਿਸ ਸੈਂਟਰ ਤੋਂ ਈ-ਕੇ.ਵਾਈ.ਸੀ. ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਸਹੂਲਤ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ : ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ, ਇਸ ਵਾਰ ਆ ਸਕਦੇ ਨੇ 4000 ਰੁਪਏ, ਦੇਖੋ ਸੂਚੀ ਵਿੱਚ ਆਪਣਾ ਨਾਂਅ

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਵਿੱਚ ਪਹੁੰਚ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਜ਼ਰੂਰੀ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫਸਰ ਵਿੱਕੀ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here