ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬੈਠਣ ਦੀ ਬਜਾਏ ਪਿੰਡਾਂ ਤੇ ਕਸਬਿਆਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਕਰਨ ਹੱਲ : ਭਗਵੰਤ ਮਾਨ

Bhagwant Mann

ਡੀਸੀ ਅਧਿਕਾਰੀਆਂ ਦੀਆਂ ਟੀਮਾਂ ਲੈ ਕੇ ਪਿੰਡਾਂ ਵਿੱਚ ਕੈਂਪ ਲਾਉਣ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਭਵਨ ਵਿਖੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਲੋਕਾਂ ਦੇ ਲੰਬਿਤ ਮਸਲਿਆਂ ਜਾਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪਿੰਡ ਜਾਂ ਕਸਬੇ ਵਿੱਚ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ।

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਕਸਬਿਆਂ ਵਿੱਚ ਜਾਣ ਲਈ ਕਿਹਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਮਾਨ ਨੇ ਕਿਹਾ ਕਿ ਡੀਸੀ ਅਧਿਕਾਰੀਆਂ ਦੀ ਟੀਮ ਲੈ ਕੇ ਪਿੰਡਾਂ ਵਿੱਚ ਕੈਂਪ ਲਗਾਉਣ। ਉਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਮਾਨ ਨੇ ਸਮੂਹ ਡੀ.ਸੀਜ਼ ਨੂੰ ਸਿਆਸੀ ਦਬਾਅ ਤੋਂ ਬਿਨਾਂ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਸਿਆਸੀ ਦਬਾਅ ਤੋਂ ਮੁਕਤ ਕਰੇਗੀ ਤਾਂ ਜੋ ਉਹ ਆਪਣੀ ਯੋਗਤਾ ਅਤੇ ਸਮਰੱਥਾ ਅਨੁਸਾਰ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਸਿਆਸੀ ਦਬਾਅ ਤੋਂ ਮੁਕਤ ਕਰੇਗੀ ਤਾਂ ਜੋ ਉਹ ਆਪਣੀ ਯੋਗਤਾ ਅਤੇ ਸਮਰੱਥਾ ਅਨੁਸਾਰ ਕੰਮ ਕਰ ਸਕਣ। ਇੰਨਾ ਜ਼ਰੂਰ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਜ਼ਰੂਰ ਬਣਦਾ ਮਾਣ-ਸਤਿਕਾਰ ਦੇਣ।

ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰਾਂ ਦੀ ਵੀ ਜਾਂਚ ਕੀਤੀ ਜਾਵੇ

ਮੀਟਿੰਗ ਵਿੱਚ ਸੀਐਮ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਰਕਾਰ ਦੀਆਂ ਅੱਖਾਂ ਅਤੇ ਕੰਨ ਹਨ। ਉਹ ਸਰਕਾਰ ਦਾ ਅਸਲੀ ਚਿਹਰਾ ਹਨ ਕਿਉਂਕਿ ਡੀਸੀ ਦਾ ਲੋਕਾਂ ਨਾਲ ਸਿੱਧਾ ਰਾਬਤਾ ਹੈ। ਲੋਕ ਉਨਾਂ ‘ਤੇ ਬਹੁਤ ਭਰੋਸਾ ਕਰਦੇ ਹਨ। ਇਸ ਲਈ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇ। ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਉੱਥੇ ਕੰਮ ਕਰਨ ਵਿੱਚ ਦੇਰੀ ਨਾ ਹੋਵੇ।

ਭਗਵੰਤ ਮਾਨ ਨੇ ਡਿਵੀਜ਼ਨਲ ਕਮਿਸ਼ਨਰਾਂ, ਡੀ.ਸੀ., ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਹੋਰ ਫੀਲਡ ਅਧਿਕਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦਿੰਦੇ ਹੋਏ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਹੋਰ ਪ੍ਰੇਰਿਤ ਕਰਨ ਲਈ ‘ਬੈਸਟ ਪਰਫਾਰਮਿੰਗ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਅੱਪਗ੍ਰੇਡ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਇੱਕ-ਇੱਕ ਨਸ਼ਾ ਛੁਡਾਊ ਕੇਂਦਰ ਹੋਣਾ ਜ਼ਰੂਰੀ ਹੈ। ਜਿੱਥੇ ਭੁੱਲੇ ਭਟਕੇ ਨੌਜਵਾਨਾਂ ਦਾ ਸਹੀ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ