ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜਾ, ਬੂਥਾਂ ਤੇ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼

Booths
ਫਾਜ਼ਿਲਕਾ: ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜਾ ਲੈਂਦੇ ਹੋਏ ਫੋਟੋ: ਰਜਨੀਸ਼ ਰਵੀ

ਫਾਜ਼ਿਲਕਾ (ਰਜਨੀਸ਼ ਰਵੀ)। ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਫਾਜ਼ਿਲਕਾ ਦੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਇੱਥੇ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਉਹ ਸਾਰੇ ਇੰਤਜ਼ਾਮ ਕੀਤੇ ਜਾਣ ਜਿਸ ਨਾਲ ਵੋਟਰਾਂ ਨੂੰ ਇੱਥੇ ਮਤਦਾਨ ਕਰਨ ਵਿੱਚ ਸੌਖ ਹੋਵੇ । ਉਹਨਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਤੇ ਪੀਣ ਦਾ ਪਾਣੀ, ਛਾਂ ਆਦਿ ਦੇ ਪੂਰੇ ਪ੍ਰਬੰਧ ਹੋਣ ਅਤੇ ਪੋਲਿੰਗ ਬੂਥਾਂ ਤੇ ਰੈਂਪ ਅਤੇ ਵੀਹਲ ਚੇਅਰ ਦੀ ਵਿਵਸਥਾ ਵੀ ਕੀਤੀ ਜਾਵੇ। (Booths)

Booths

ਪਿੰਡ ਲਮੋਚੜ ਕਲਾਂ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਤਦਾਨ ਵਾਲੇ ਦਿਨ ਭਾਵ 1 ਜੂਨ ਨੂੰ ਕਾਫੀ ਗਰਮੀ ਹੋਣ ਦੀ ਸੰਭਾਵਨਾ ਹੈ ਇਸ ਲਈ ਸਾਰੇ ਪੋਲਿੰਗ ਬੂਥਾਂ ਤੇ ਢੁਕਵੇਂ ਇੰਤਜ਼ਾਮ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ । ਉਹਨਾਂ ਨੇ ਇਸ ਮੌਕੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀ ਹਦਾਇਤ ਵੀ ਕੀਤੀ।

Also Read : ਵੱਡੀ ਖਬਰ, 9ਵੀਂ ਤੋਂ 12ਵੀਂ ਜਮਾਤ ਦਾ ਸਿਲੇਬਸ ਬਦਲਿਆ

ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਘੱਟੋ ਘੱਟ 70 ਫੀਸਦੀ ਤੋਂ ਜਿਆਦਾ ਵੋਟਰ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਨ। ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਈ ਵੀ ਯੋਗ ਵੋਟਰ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਵੀਪ ਦੇ ਸਹਾਇਕ ਨੋਡਲ ਅਫਸਰ ਪ੍ਰਿੰਸੀਪਲ ਰਜਿੰਦਰ ਵਿਖੋਣਾ ਵੀ ਹਾਜ਼ਰ ਸਨ।