ਡਿਪਟੀ ਕਮਿਸ਼ਨਰ ਵੱਲੋਂ ਘੱਗਰ ਤੇ ਹੋਰ ਨਦੀਆਂ ’ਚ ਪਏ ਪਾੜ ਤੇ ਸੜਕਾਂ ਤੁਰੰਤ ਠੀਕ ਕਰਨ ਦੀ ਹਦਾਇਤ

DC Sakshi Sahni
ਪਟਿਆਲਾ :  ਜ਼ਿਲ੍ਹਾ ਅਧਿਕਾਰੀਆਂ ਨਾਲ ਹੜ੍ਹਾਂ ਬਾਬਤ ਬੈਠਕ ਕਰਦੇ ਹੋਏ।

ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਈ ਜਾਵੇ-ਸਾਕਸ਼ੀ ਸਾਹਨੀ

ਕਿਹਾ, ਵਿਦਿਆਰਥੀਆਂ ਦੀ ਨਿਰਵਿਘਨ ਪੜ੍ਹਾਈ ਲਈ ਸਕੂਲਾਂ ਨੂੰ ਜੋੜਦੀਆਂ ਸੜਕਾਂ ਦੀ ਮੁਰੰਮਤ ਵੀ ਤੁਰੰਤ ਕੀਤੀ ਜਾਵੇ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sahni) ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਉਪਰਾਲੇ ਤੇ ਤਹਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।  ਡਿਪਟੀ ਕਮਿਸ਼ਨਰ, ਹੜ੍ਹਾਂ ਕਰਕੇ ਘੱਗਰ, ਪਟਿਆਲਾ ਨਦੀ ਸਮੇਤ ਹੋਰ ਨਦੀਆਂ ਵਿੱਚ ਪਏ ਪਾੜ ਪੂਰਨ, ਹੜ੍ਹਾਂ ਦੇ ਪਾਣੀ ਨਾਲ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਸਮੇਤ ਸਕੂਲਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. (ਜ), ਐਸ.ਡੀ.ਐਮਜ਼, ਜਲ ਨਿਕਾਸ, ਲੋਕ ਨਿਰਮਾਣ, ਨੈਸ਼ਨਲ ਹਾਈਵੇਅ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ।

ਇਹ ਵੀ ਪੜ੍ਹੋ : ਡਾ. ਗੁਰਦੀਪ ਕੌਰ ਰੰਧਾਵਾ ਨੂੰ ‘ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ’ ਮਿਲਿਆ

DC Sakshi Sahni
ਪਟਿਆਲਾ :  ਜ਼ਿਲ੍ਹਾ ਅਧਿਕਾਰੀਆਂ ਨਾਲ ਹੜ੍ਹਾਂ ਬਾਬਤ ਬੈਠਕ ਕਰਦੇ ਹੋਏ।

ਇਸ ਮੌਕੇ ਡਿਪਟੀ ਕਮਿਸ਼ਨਰ (DC Sakshi Sahni) ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਘੱਗਰ ਤੇ ਹੋਰ ਨਦੀਆਂ ਵਿੱਚ ਪਾੜ ਪਏ ਹਨ, ਅਜਿਹੇ ਪਾੜ ਪੂਰਨ ਲਈ ਸੰਪਰਕ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ, ਤਾਂ ਕਿ ਮੁਰੰਮਤ ਕਾਰਜਾਂ ਵਿੱਚ ਕੋਈ ਵਿਘਨ ਨਾ ਪਵੇ ਅਤੇ ਨਦੀਆਂ ਦੇ ਪਾੜ ਪੂਰਨ ਵਿੱਚ ਰੁਕਾਵਟ ਨਾ ਆਉਣ ਦੇਣ ਸਮੇਤ ਹੋਰ ਪਾਣੀ ਆ ਜਾਣ ’ਤੇ ਵੀ ਬੰਨ੍ਹ ਮਜ਼ਬੂਤ ਰਹਿਣ। ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸਦੇ ਨਾਲ ਹੀ ਜਿਹੜੇ ਸਕੂਲਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਟੁੱਟ ਗਈਆਂ ਹਨ, ਉਹ ਵੀ ਤੁਰੰਤ ਠੀਕ ਕੀਤੀਆਂ ਜਾਣ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।

ਫੰਡਾਂ ਦੀ ਕੋਈ ਘਾਟ ਨਹੀਂ ਹੈ (DC Sakshi Sahni)

ਉਨ੍ਹਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਤਰਜੀਹੀ ਕੰਮ ਪਹਿਲ ਦੇ ਅਧਾਰ ’ਤੇ ਕਰਵਾਉਣ, ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਵਾਈ ਦੀ ਮੁਕੰਮਲ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ। ਇਸ ਮੌਕੇ ਏ.ਡੀ.ਸੀ. (ਜ) ਜਗਜੀਤ ਸਿੰਘ, ਸਮੂਹ ਐਸ.ਡੀ.ਐਮਜ਼, ਡਰੇਨੇਜ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਸਮੇਤ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ ਅਥਾਰਟੀ, ਪੇਂਡੂ ਵਿਕਾਸ ਤੇ ਪੰਚਾਇਤ, ਮੰਡੀ ਬੋਰਡ, ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।