ਕੋਵਿਡ-19 ਤੋਂ ਬਚਣ ਲਈ ਮੁਕੰਮਲ ਟੀਕਾਕਰਨ ਜ਼ਰੂਰੀ : ਸਿਵਲ ਸਰਜਨ
(ਮਨੋਜ) ਮਲੋਟ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਵੱਧ ਰਹੇ ਕੋਰੋਨਾ (Corona ) ਕੇਸਾਂ ਦੇ ਮੱਦੇਨਜ਼ਰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਿਛਲੇ ਦਿਨਾਂ ਵਿਚ ਕੋਰੋਨਾ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ ਜਿਸ ਤੋਂ ਸਾਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਅਤੇ ਇਕੱਠ ਵਾਲੀਆਂ ਥਾਂਵਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਹੋਰ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ। ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ। ਇਸ ਲਈ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।
ਕੋਵਿਡ (Corona ) ਦੇ ਲੱਛਣ ਹੋਣ ਤੇ ਤੁਰੰਤ ਕਰਵਾਇਆ ਜਾਵੇ ਕੋਵਿਡ-19 ਦਾ ਟੈਸਟ : ਡਾ. ਰੰਜੂ ਸਿੰਗਲਾ ਸਿਵਲ ਸਰਜਨ
ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ। ਉਹਨਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜ਼ਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪੱਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਵਿਚ ਕੋਵਿਡ ਕੇਸ ਰਿਪੋਰਟ ਹੋਏ ਹਨ ਜਿਸ ਕਾਰਨ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 18 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ