ਮਾਨਸੂਨ ਦੇ ਆਉਣ ਤੋਂ ਪਹਿਲਾਂ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰਮੁਕੰਮਲ ਕਰਨ ਦੇ ਨਿਰਦੇਸ਼

Monsoon Sachkahoon

ਮਾਨਸੂਨ ਦੇ ਆਉਣ ਤੋਂ ਪਹਿਲਾਂ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰਮੁਕੰਮਲ ਕਰਨ ਦੇ ਨਿਰਦੇਸ਼

ਜਲੰਧਰ। ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਜਲੰਧਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਿਲ੍ਹੇ ਵਿੱਚ 21.63 ਕਰੋੜ ਰੁਪਏ ਨਾਲ 48 ਹੜ੍ਹ ਰੋਕੂ ਕੰਮ ਕੀਤੇ ਜਾਣਗੇ। ਮੁੱਖ ਸਕੱਤਰ ਅਨੀਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਿਰਚੁਅਲ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦਿਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਇੱਥੇ ਦੱਸਿਆ ਕਿ ਜਿਲ੍ਹੇ ਦੇ ਡਰੇਨੇਜ ਸਿਸਟਮ ਦੀ ਸਫ਼ਾਈ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹਾਂ ਦੀ ਸੰਭਾਵਨਾਂ ਵਾਲੇ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਹਿਲਾਂ ਤੋਂ ਹੀ ਬਹੁਤ ਵੱਡਾ ਅਭਿਆਸ ਕੀਤਾ ਗਿਆ ਹੈ।

ਉਹਨਾਂ ਨੇ ਦੱਸਿਆ ਕਿ ਇਸ ਕੰਮ ’ਤੇ 21.63 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜਿਸ ਵਿੱਚੋਂ 48 ਹੜ੍ਹ ਰੋਕੂ ਕੰਮ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਜਾਣੇ ਹਨ। ਉਹਨਾਂ ਦੱਸਿਆ ਕਿ ਫਿਲੌਰ ਸਬ ਡਵੀਜ਼ਨ ਵਿੱਚ 11 ਕਰੋੜ ਦੀ ਲਾਗਤ ਨਾਲ ਕੁੱਲ 21 ਕੰਮ, ਸ਼ਾਹਕੋਟ ਵਿੱਚ 6.77 ਕਰੋੜ ਰੁਪਏ ਦੀ ਲਾਗਤ ਨਾਲ 16 ਕੰਮ, ਨਕੋਦਰ ਵਿੱਚ 2.35 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਕੰਮ ਅਤੇ ਜਲੰਧਰ -1.51 ਕਰੋੜ ਰੁਪਏ ਦੀ ਗਾਲਤ ਨਾਲ ਸਬ ਡਵੀਜ਼ਨ 1 ਅਤੇ 2 ਦੇ ਸੱਤ ਕੰਮ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ