ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

Punjab Police

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ | Punjab Police

ਚੰਡੀਗੜ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। (Punjab Police)

Punjab Police ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਡੀਜੀਪੀ ਨੇ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ਆਈ.ਜੀਜ਼./ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਡੀ.ਐੱਸ.ਪੀਜ਼ ਅਤੇ ਸਾਰੇ ਐੱਸ.ਐੱਚ.ਓਜ਼ ਨੇ ਸ਼ਿਰਕਤ ਕੀਤੀ। ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨਾਂ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲਾ ਮੈਜਿਸਟਰੇਟਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਾਲ-ਨਾਲ ਐਸ.ਐਚ.ਓਜ਼. ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਗਸ਼ਤ ਕਰਨ ਅਤੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ। ਉਨਾਂ ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਸੈਕਟਰ ਦੇ ਇੰਚਾਰਜ ਵਜੋਂ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਪੁਲਿਸ ਟੀਮਾਂ ਨੂੰ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼

ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ’ਤੇ ਮੁਕੰਮਲ ਰੋਕ ਲਗਾਉਣਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪੰਜਾਬ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ ਜੋ ਪਰਾਲੀ ਸਾੜਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਉਹਨਾਂ ਦੀ ਨਿਗਰਾਨੀ ਹੇਠ ਕੰਮ ਕਰਨਗੇ। ਦੱਸਣਯੋਗ ਹੈ ਕਿ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੋਡਲ ਅਫ਼ਸਰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਮੀਟਿੰਗਾਂ ਤੇ ਟੂਰਾਂ ਦਾ ਆਯੋਜਨ ਅਤੇ ਸਬੰਧਤ ਜਾਣਕਾਰੀ ਇਕੱਠੀ ਕਰਕੇ ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਦੇਵੇਗਾ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਦੀਆਂ ਪਰਾਲੀ ਸਾੜਨ ਦੀਆ ਘਟਨਾਵਾਂ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕੀਤੀ ਜਾ ਸਕੇ।

ਰਾਸ਼ਨ ਕਾਰਡ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਹੋਰ ਵੇਰਵੇ ਸਾਂਝਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਜ਼ਿਲਾ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਲੋੜ ਪੈਣ ‘ਤੇ ਫਾਇਰ ਟੈਂਡਰਾਂ ਦੀ ਤਾਇਨਾਤੀ ਲਈ ਫਾਇਰ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here