INTERNATIONAL DAUGHTERS DAY ਧੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ, “ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ”
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਤਿੰਨ ਇਕ ਰੋਜਾ ਮੈਚਾਂ ਦੀ ਲੜੀ ਜਿੱਤਣ ਲਈ ਦਿੱਤੀ ਮੁਬਾਰਕਬਾਦ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ 23 ਸਾਲ ਬਾਅਦ ਇੰਗਲੈਂਡ ਵਿੱਚ ਲੜੀ ਜਿੱਤੀ ਹੈ ਅਤੇ ਭਾਰਤੀ ਟੀਮ ਨੇ 3-0 ਨਾਲ ਵੱਡੀ ਜਿੱਤ ਹਾਸਲ ਕਰਕੇ ਇਸ ਜਿੱਤ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ। ਭਾਰਤ ਨੇ ਕੱਲ ਰਾਤ ਲਾਰਡਜ ਵਿਖੇ ਤੀਜੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਜਿੱਤੀ।
ਮੀਤ ਹੇਅਰ ਨੇ ਕਿਹਾ ਕਿ ਅੱਜ ਕੌਮਾਂਤਰੀ ਧੀ ਦਿਵਸ (INTERNATIONAL DAUGHTERS DAY) ਹੈ ਅਤੇ ਉਨਾਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਕੌਰ ਤੇ ਹਰਲੀਨ ਕੌਰ ਦਿਓਲ ਟੀਮ ਦਾ ਅਹਿਮ ਹਿੱਸਾ ਹਨ।ਹਰਲੀਨ ਨੇ ਤੀਜੇ ਮੈਚ ਵਿੱਚ ਤਿੰਨ ਕੈਚ ਲਏ। ਉਨਾਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਪਲੇਅਰ ਆਫ ਦਾ ਸੀਰੀਜ ਬਣਨ ਅਤੇ ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ ਝੂਲਨ ਗੋਸਵਾਮੀ ਨੂੰ ਵੀ ਸਾਨਦਾਰ ਕਰੀਅਰ ਲਈ ਮੁਬਾਰਕਾਂ ਦਿੱਤੀਆਂ।
ਇਹ ਵੀ ਪੜ੍ਹੋ : ਮਹਿਲਾ ਦਿਵਸ ‘ਤੇ ਵਿਸ਼ੇਸ਼ : ਪੰਜਾਬ ਦੀ ਧੀ ਨੇ ਵਧਾਇਆ ਦੇਸ਼ ਦਾ ਮਾਣ
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਉੱਤੇ ਮਹਿਲਾ ਟੀਮ ਦੀਆਂ ਤਿੰਨ ਖਿਡਾਰਨਾਂ ਹਰਮਨਪ੍ਰੀਤ ਕੌਰ, ਹਰਲੀਨ ਕੌਰ ਦਿਓਲ ਤੇ ਤਾਨੀਆ ਭਾਟੀਆ ਨੂੰ 50-50 ਲੱਖ ਰੁਪਏ ਦੀ ਇਨਾਮ ਰਾਸੀ ਨਾਲ ਸਨਮਾਨਤ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ