ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Drug Awarenes...

    Drug Awareness Camp: ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਜਾਗਰੂਕਤਾ ਕੈਂਪ ਲਾਇਆ

    Drug Awareness Camp
    Drug Awareness Camp: ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਜਾਗਰੂਕਤਾ ਕੈਂਪ ਲਾਇਆ

    Drug Awareness Camp: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰੇਖਾ ਭੱਟੀ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਫਿਰੋਜ਼ਸ਼ਾਹ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਤੇ ਨਸ਼ਾ ਮੁਕਤੀ ਦਵਾਈ ਕੇਂਦਰ ਸੀ.ਐਚ.ਸੀ ਫਿਰੋਜ਼ਸ਼ਾਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ।

    ਡਾ. ਚੇਤਨ ਕੱਕੜ ਮੈਡੀਕਲ ਅਫਸਰ ਸੀ.ਐਚ.ਸੀ ਫਿਰੋਜ਼ਸ਼ਾਹ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜ਼ਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ’ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿੱਚੋਂ ਕੱਢਣ ਦਾ ਯਤਨ ਕਰੇ।

    ਇਹ ਵੀ ਪੜ੍ਹੋ: Chilli Farming Punjab: ਮਿਰਚਾਂ ਦੀ ਖੇਤੀ ਨੇ ਕਿਸਾਨ ਦੀਆਂ ਅੱਖਾਂ ਲਿਆਂਦਾ ਪਾਣੀ, ਬਦਲਵੀਂ ਖੇਤੀ ਦਾ ਦੁੱਖ ਵੀ ਸੁਣਾਉਣ…

    ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ-ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਹੋ ਸਕਣ। ਇਸ ਮੌਕੇ ਹਰਦੀਪ ਸਿੰਘ ਸੰਧੂ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ । Drug Awareness Camp