Kabaddi Punjab News: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

Kabaddi Punjab News
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ

Kabaddi Punjab News: (ਅਜਯ ਕਮਲ) ਰਾਜਪੁਰਾ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੂੰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰਾਜਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਇਹ ਚੋਣ ਸਰਬਸੰਮਤੀ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਮਿੱਡੂ ਖੇੜਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਕਬੱਡੀ ਐਸੋਸੀਏਸ਼ਨ ਪੰਜਾਬ ਦੀ ਇਹ ਚੋਣ ਮੁੱਖ ਚੋਣ ਅਧਿਕਾਰੀ ਦਲ ਸਿੰਘ ਬਰਾੜ, ਚੋਣ ਅਬਜਰਵਰ ਉਪਕਾਰ ਸਿੰਘ ਵਿਰਕ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਕੁੱਲ 23 ਜ਼ਿਲ੍ਹਿਆਂ ਵਿੱਚੋਂ 18 ਜ਼ਿਲ੍ਹਿਆਂ ਦੇ 36 ਮੈਂਬਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ।

ਪੰਜਾਬ ’ਚ ਤੇ ਦੋ ਕੌਮੀ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਤੇ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਉਪਰਾਲੇ ਜਾਰੀ ਰਹਿਣਗੇ : ਗੁਰਲਾਲ ਘਨੌਰ

ਜਿਸ ਵਿੱਚ ਸਰਬਸੰਮਤੀ ਦੇ ਨਾਲ ਚੋਣ ਪ੍ਰਕਿਰਿਆ ਆਰੰਭੀ ਗਈ ਜਿਸ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੂੰ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ, ਤੇਜਿੰਦਰ ਸਿੰਘ ਮਿੱਡੂ ਖੇੜਾ ਜਰਨਲ ਸਕੱਤਰ, ਬਲਜੀਤ ਸਿੰਘ ਅਤੇ ਇਕਬਾਲ ਸਿੰਘ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ਕਮਲਪ੍ਰੀਤ ਸਿੰਘ ਹਰਜੀਤ ਸਿੰਘ ਅਤੇ ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਕੁਲਦੀਪ ਸਿੰਘ ਬਲਜਿੰਦਰ ਸਿੰਘ ਅਤੇ ਜਸਕਰਨ ਕੌਰ ਜੁਆਇੰਟ ਸਕੱਤਰ ਅਤੇ ਚਰਨ ਸਿੰਘ ਨੂੰ ਖਜਾਨਚੀ ਚੁਣ ਲਿਆ ਗਿਆ।

ਇਹ ਵੀ ਪੜ੍ਹੋ: Agriculture News: ਡੀਸੀ ਅਤੇ ਐਸਡੀਐਮ ਨੇ ਅਗਾਂਹਵਧੂ ਕਿਸਾਨ ਸੁਰਜੀਤ ਸਾਧੂਗੜ੍ਹ ਦੇ ਫਾਰਮ ਦਾ ਕੀਤਾ ਦੌਰਾ

ਨਵੇਂ ਚੁਣੇ ਗਏ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਅੱਜ ਦੀ ਚੋਣ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜੀ ਹੈ। ਉਨ੍ਹਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਹੁਤ ਜਲਦ ਪੰਜਾਬ ਪੱਧਰ ਉੱਤੇ ਦੋ ਨੈਸ਼ਨਲ ਪੱਧਰ ਦੇ ਕਬੱਡੀ ਟੂਰਨਾਮੈਂਟ ਕਰਵਾਏ ਜਾਣਗੇ ਇਸ ਤੋਂ ਇਲਾਵਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਕਿ ਐਸੋਸੀਏਸ਼ਨ ਦੀ ਚੋਣ ਚਾਰ ਸਾਲਾਂ ਦੇ ਲਈ ਹੁੰਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਐਸੋਸੀਏਸ਼ਨ ਦੀ ਚੋਣ ਨਹੀਂ ਹੋਈ ਸੀ ਜਿਸ ਦੇ ਚੱਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਉਪਰਾਲਿਆਂ ਸਦਕਾ ਕਬੱਡੀ ਐਸੋਸੀਏਸ਼ਨ ਪੰਜਾਬ ਦੀ ਚੋਣ ਨੇਪਰੇ ਚੜ੍ਹੀ ਹੈ। Kabaddi Punjab News

ਇਸ ਮੌਕੇ ਗੁਰਤਾਜ ਸਿੰਘ ਸੰਧੂ, ਰਣਜੋਧ ਸਿੰਘ ਵਿਰਕ, ਗੁਰਮੀਤ ਸਿੰਘ ਢੰਡਾ, ਮਨਜੀਤ ਸਿੰਘ ਦਰਸਨ ਮਜੋਲੀ, ਇੰਦਰਜੀਤ ਸਿੰਘ ਸਿਆਲੂ, ਨਿਸ਼ਾਨ ਸਿੰਘ ਸੰਧੂ, ਡਿੰਪਲ ਸੁਹਰੋ, ਚਰਨਜੀਤ ਸਿੰਘ, ਗੁਰਨਾਮ ਸਿੰਘ, ਲਾਲਾ ਸੰਧਾਰਸੀ, ਦਮਨਪ੍ਰੀਤ ਸਿੰਘ ਖੇੜੀ, ਰਛਪਾਲ ਸਿੰਘ,ਪਿੰਦਰ ਬਘੋਰਾ, ਰੋਡੀ ਗੁਰਨਾ ਖੇੜੀ, ਗੁਰਪ੍ਰੀਤ ਸਿੰਘ ਢਿਲੋਂ, ਵਰਿੰਦਰ ਲੋਚਮਾ, ਐਡਵੋਕੇਟ ਪਰਮਵੀਰ ਸਿੰਘ, ਸੰਦੀਪ ਜਰੀਕਪੁਰ, ਸਤਨਾਮ ਸਿੰਘ ਹਰਪਾਲਾ, ਸਰਬਾ ਨਰੜੂ, ਮਨਦੀਪ ਸਿੰਘ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਸਾਬਕਾ ਖਿਡਾਰੀ ਪੰਚ ਸਰਪੰਚ ਅਤੇ ਹਲਕਾ ਨਿਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here