ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਅੰਤਰਰਾਸ਼ਟਰੀ ਪੱ...

    ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

    Commits Suicide Sachkahoon

    ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

    ਕੁਲਵੰਤ ਕੋਟਲੀ, ਮੋਹਾਲੀ। ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਅੱਜ ਤੜਕੇ 3.45 ਵਜੇ ਦੇ ਕਰੀਬ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ 28 ਸਾਲਾ ਨਮਨਵੀਰ ਸਿੰਘ ਮੁਹਾਲੀ ਦੇ ਸੈਕਟਰ-71 ਵਿਚ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਰਹਿ ਰਿਹਾ ਸੀ। ਨਮਨਵੀਰ ਸਿੰਘ ਬਰਾੜ ਕਈ ਰਾਸ਼ਟਰੀ ਇਨਾਮ ਜਿੱਤ ਚੁੱਕਿਆ ਹੈ। ਇੰਨੇ ਹੋਣਹਾਰ ਖਿਡਾਰੀ ਵੱਲੋਂ ਖ਼ੁਦਕੁਸ਼ੀ ਕਰਨਾ ਆਪਣੇ ਆਪ ਵਿਚ ਇਕ ਰਹੱਸ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵਲੋਂ ਨਮਨਵੀਰ ਸਿੰਘ ਬਰਾੜ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।

    ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਸੰਬਧੀ ਅਜੇ ਕਿਸੇ ਤੇ ਕੋਈ ਸ਼ੱਕ ਨਹੀਂ ਹੈ ਪਰ ਅਸਲ ਗੱਲ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ ਕਿ ਇਸ ਸ਼ੂਟਰ ਨੇ ਖੁਦਕੁਸ਼ੀ ਕਿਉਂ ਕੀਤੀ ਹੈ। ਸ਼ੂਟਰ ਨਮਨਵੀਰ ਸਿੰਘ ਬਰਾੜ ਨੇ ਸਾਲ 2015 ਵਿੱਚ ਹੋਈਆਂ ਵਰਲਡ ਯੂਨੀਵਰਸਿਟੀ ਖੇਡਾਂ ਦੌਰਾਨ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ। ਇਹ ਖੇਡਾਂ ਸਾਊਥ ਕੋਰੀਆ ਵਿੱਚ ਹੋਈਆਂ ਸਨ। ਮੋਹਾਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ