Internet | ਕਿਸਾਨ ਅੰਦੋਲਨ ਕਾਰਨ ਹਰਿਆਣਾ ਦੇ ਨਾਲ ਹੁਣ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਵੀ ਇੰਟਰਨੈੱਟ ਬੰਦ

Internet

ਪਟਿਆਲਾ (ਸੱਚ ਕਹੂੰ ਨਿਊਜ਼)। ਕਿਸਾਨਾਂ ਦੇ ਪੰਜਾਬ ਤੋਂ ਹਰਿਆਣਾ ਵਿੱਚੋਂ ਹੁੰਦੇ ਹੋਏ ਦਿੱਲੀ ਕੂਚ ਕਾਰਨ ਹਰਿਆਣਾ ਦੀਆਂ ਹੱਦਾਂ ਬੰਦ ਹਨ। ਇਸ ਦੌਰਾਨ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਇੰਟਰਨੈੱਟ (Internet) ਦੀ ਸਰਵਿਸ ਬੰਦ ਕਰਨ ਦਿੱਤੀ ਗਈ ਹੈ। ਇਸ ਬੰਦ ਦੀ ਮਿਆਦ ਨੂੰ ਹੁਣ 24 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਇੰਟਰਨੈੱਟ ਦੀ ਸੇਵਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਬੰਦ ਕੀਤੀ ਗਈ ਹੈ। ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 17 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ’ਤੇ ਰੋਕ ਲਾ ਦਿੱਤੀ ਗਈ ਸੀ, ਹੁਣ ਇਹ ਰੋਕ ਹੋਰ ਵਧਾ ਦਿੱਤੀ ਗਈ ਹੈ।

ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਿਕ ਪੰਜਾਬ ਦੇ ਸੱਤ ਜਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਹੁਕਮਾਂ ਵਿੱਚ ਪਟਿਆਲਾ ਸੰਭੂ, ਜੁਲਕਾ, ਪਾਸੀਆਂ, ਪਾਤੜਾਂ, ਘਨੌਰ, ਦੇਵੀਗੜ੍ਹ, ਮੋਹਾਲੀ ਦਾ ਲਾਲੜੂ ਬਠਿੰਡਾ ਦਾ ਸੰਗਤ, ਮਾਨਸਾ ਦਾ ਸਰਦੂਲਗੜ੍ਹ, ਬੋਹਾ, ਫਤਿਹਗੜ੍ਹ ਸਾਹਿਬ, ਸੰਗਰੂਰ ਦਾ ਖਨੌਰੀ, ਮੂਣਕ, ਲਹਿਰਾ, ਸੁਨਾਮ, ਛਾਜਲੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣਗੀਆਂ।

Also Read : Punjabi Story | ਅਧਿਆਪਕ (ਪੰਜਾਬੀ ਕਹਾਣੀ)