Punjab News: ਫਰੀਦਕੋਟ (ਸੱਚ ਕਹੂੰ ਨਿਊਜ਼)। ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਦੇ ਨਾਲ ਹੀ ਵੀਰਵਾਰ ਦੇਰ ਸ਼ਾਮ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪਾਕਿਸਤਾਨ ਵੱਲੋਂ ਮਿਜ਼ਾਈਲਾਂ ਦਾਗੀਆਂ ਗਈਆਂ ਤੇ ਡਰੋਨ ਹਮਲੇ ਕੀਤੇ ਗਏ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਰੀਦਕੋਟ ਜ਼ਿਲ੍ਹੇ ’ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਉਪਰੋਕਤ ਹੁਕਮ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਮਿਲੀ ਹੈ ਕਿ ਬੀਤੀ ਰਾਤ ਤੋਂ ਇੰਟਰਨੈੱਟ ਸੇਵਾ ਬੰਦ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਨੂੰ 3 ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਪਠਾਨਕੋਟ ’ਚ ਦੋ ਥਾਵਾਂ ’ਤੇ ਹਮਲੇ ਹੋਏ ਜਿਸ ’ਚ ਇੱਕ ਡਰੋਨ ਹਮਲਾ ਏਅਰ ਫੋਰਸ ਸਟੇਸ਼ਨ ਦੇ ਨੇੜੇ ਕੀਤਾ ਗਿਆ ਤੇ ਦੂਜੀ ਮਿਜ਼ਾਈਲ ਫੌਜ ਨੇ ਮੁਮਾਨ ਛਾਉਣੀ ਵੱਲ ਦਾਗੀ। Punjab News
ਇਹ ਖਬਰ ਵੀ ਪੜ੍ਹੋ : Operation Sindoor: ਅੱਤਵਾਦ ਖਿਲਾਫ਼ ਸਾਰਥਿਕ ਪਹਿਲ ਤੇ ਸਖ਼ਤ ਸੰਦੇਸ਼