ਚੰਡੀਗੜ੍ਹ। ਪੰਜਾਬ ’ਚ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ (Amritpal Singh) ਦੇ ਛੇ ਸਾਥੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ ਇਸ ਲਈ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਅਨੁਰਾਗ ਵਰਮਾ ਗ੍ਰਹਿ ਸਕੱਤਰ ਜੀਓਪੀ ਨੇ ਦਿੱਤੀ।
ਕੀ ਹੈ ਮਾਮਲਾ
ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ’ਤੇ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਨੇ ਸ਼ਨਿੱਚਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਉਸ ਦੇ 6 ਸਾਥੀਆਂ ਨੂੰ ਗਿ੍ਰਫਤਾਰ ਕੀਤਾ ਹੈ। ਤਿੰਨ ਗੱਡੀਆਂ ਦੇ ਕਾਫਲੇ ਵਿੱਚ ਜਾ ਰਹੇ ਅੰਮਿ੍ਰਤਪਾਲ ਸਿੰਘ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਦੋ ਵਾਹਨਾਂ ਨੂੰ ਫੜ ਲਿਆ, ਪਰ ਅੰਮਿ੍ਰਤਪਾਲ ਸਿੰਘ (Amritpal Singh) ਤੀਜੀ ਗੱਡੀ ਵਿੱਚ ਬੈਠ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਭੜਕਾਊ ਭਾਸ਼ਣ ਦੇਣ ਸਮੇਤ ਤਿੰਨ ਕੇਸ ਦਰਜ ਕੀਤੇ ਹਨ, ਜਿਸ ’ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਲਗਾਤਾਰ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੇਲੇ ਵੀ ਗਿ੍ਰਫਤਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦੇ ਪਿੱਛੇ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਸੀ। ਦੂਜੇ ਪਾਸੇ ਜਦੋਂ ਇਹ ਕਾਫਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਨੇ ਇਸ ਨੂੰ ਘੇਰ ਲਿਆ ਅਤੇ ਦੋ ਗੱਡੀਆਂ ਵਿੱਚ ਸਵਾਰ ਇਸ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ ਕਾਰ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।