ਸਾਡੇ ਨਾਲ ਸ਼ਾਮਲ

Follow us

18.3 C
Chandigarh
Tuesday, January 20, 2026
More
    Home Breaking News ਇੰਟਰਪੋਲ ਨੇ ਪੁ...

    ਇੰਟਰਪੋਲ ਨੇ ਪੁਰਾਣੇ ਕੇਸ ’ਚ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

    ਮੂਸੇਵਾਲਾ ਹੱਤਿਆਕਾਂਡ ਖਿਲਾਫ਼ ਕਰਨਾ ਹੋਵੇਗਾ ਇੰਤਜ਼ਾਰ

    ਚੰਡੀਗੜ੍ਹ। ਇੰਟਰਪੋਲ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਗੋਲਡੀ ਬਰਾੜ ਕੈਨੇਡਾ ’ਚ ਬੈਠ ਕੇ ਪੰਜਾਬ ’ਚ ਅਪਰਾਧ ਕਰ ਰਿਹਾ ਹੈ। ਉਹ ਗੈਂਗਸਟਰ ਲਾਰੈਂਸ ਦੇ ਗੈਂਗ ਦਾ ਸਰਗਰਮ ਮੈਂਬਰ ਹੈ। ਹਾਲਾਂਕਿ ਇਹ ਨੋਟਿਸ ਉਸ ਦੇ ਖਿਲਾਫ ਦਰਜ 2 ਪੁਰਾਣੇ ਮਾਮਲਿਆਂ ’ਚ ਹੋਇਆ ਹੈ। ਇਹ ਨੋਟਿਸ ਫਰੀਦਕੋਟ ਵਿੱਚ ਦਰਜ ਹੋਏ ਕਾਤਲਾਨਾ ਹਮਲੇ, ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਆਇਆ ਹੈ। ਇਹ ਨੋਟਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਰੀ ਨਹੀਂ ਹੋਇਆ ਹੈ। ਇਸਦੇ ਲਈ ਪੁਲਿਸ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰਨੀ ਪਵੇਗੀ। ਹਾਲਾਂਕਿ ਰੈੱਡ ਕਾਰਨਰ ਨੋਟਿਸ ਤੋਂ ਬਾਅਦ ਹੁਣ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਕਵਾਇਦ ਤੇਜ਼ ਕੀਤੀ ਜਾਵੇਗੀ।

    ਸੀਬੀਆਈ ਤੇ ਪੰਜਾਬ ਪੁਲਿਸ ਹੋਈ ਆਮਣੇ ਸਾਹਮਣੇ

    ਗੈਂਗਸਟਰ ਗੋਲਡੀ ਬਰਾੜ ਦੇ ਰੈੱਡ ਕਾਰਨਰ ਨੋਟਿਸ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਆਹਮੋ-ਸਾਹਮਣੇ ਹੋ ਗਏ ਸਨ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਨੂੰ ਰੈੱਡ ਕਾਰਨਰ ਨੋਟਿਸ ਦਾ ਪ੍ਰਸਤਾਵ 19 ਮਈ ਨੂੰ ਭੇਜਿਆ ਗਿਆ ਸੀ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸੀਬੀਆਈ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਮੂਸੇਵਾਲਾ ਦੇ ਕਤਲ ਤੋਂ ਅਗਲੇ ਦਿਨ 30 ਮਈ ਨੂੰ ਪੰਜਾਬ ਪੁਲਿਸ ਦਾ ਪੱਤਰ ਮਿਲਿਆ ਸੀ। ਜਿਸ ਨੂੰ ਉਸ ਨੇ 2 ਜੂਨ ਨੂੰ ਇੰਟਰਪੋਲ ਨੂੰ ਭੇਜਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here