ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 6 ਮੁਲਜ਼ਮ 2.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 21 ਹਜ਼ਾਰ ਤੋਂ ਵੱਧ ਟੀਕਿਆਂ ਤੇ 738 ਸ਼ੀਸ਼ੀਆਂ ਸਮੇਤ ਕਾਬੂ : ਐੱਸਐੱਸਪੀ.ਰਵਜੋਤ ਗਰੇਵਾਲ
Action Against Drugs: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੌਰਵ ਯਾਦਵ ਡੀਜੀਪੀ. ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਹਰਚਰਨ ਸਿੰਘ ਭੁੱਲਰ, ਡੀਆਈਜੀ ਰੇਂਜ ਰੂਪਨਗਰ ਦੀ ਨਿਗਰਾਨੀ ਹੇਠ, ਰਾਕੇਸ਼ ਕੁਮਾਰ ਯਾਦਵ ਐੱਸਪੀ (ਡੀ) ਦੀਆਂ ਹਦਾਇਤਾਂ ਅਨੁਸਾਰ ਪੁਲਿਸ ਟੀਮ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਹਨਾਂ ਕੋਲੋਂ 2,56,846 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ ’ਤੇ ਵਾਇਲਜ਼ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: Ludhiana News: ਕਾਰ ਨੂੰ 200 ਮੀਟਰ ਤੱਕ ਘਸੀਟਦਾ ਲੈ ਗਿਆ ਟਿੱਪਰ, ਆਟੋ ਚਾਲਕ ਦੀ ਹਿੰਮਤ ਨਾਲ ਟਲੀ ਅਣਹੋਣੀ
ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐੱਸ ਐਕਟ ਤਹਿਤ ਥਾਣਾ ਬਡਾਲੀ ਆਲਾ ਸਿੰਘ ’ਚ
ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਬਹੁਤ ਹੀ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਬਹੁਤ ਹੀ ਬਰੀਕੀ ਨਾਲ ਪੜਤਾਲ ਕਰ ਕੇ ਇੱਕ ਤੋਂ ਬਾਅਦ ਇੱਕ ਨਸ਼ਾ ਤਸਕਰ ਨੂੰ ਤਕਨੀਕੀ ’ਤੇ ਡਿਜੀਟਲ ਸਹਾਇਤਾ ਨਾਲ ਟਰੇਸ ਕਰ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਬ੍ਰਾਮਦਗੀ ਕੀਤੀ ਗਈ, ਜਿਸ ਦੇ ਨਾਲ ਉੱਤਰ ਪ੍ਰਦੇਸ਼ ਤੋਂ ਵਾਇਆ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ। Action Against Drugs
Action Against Drugs: ਮੁਲਜ਼ਮਾਂ ਕੋਲੋਂ 01 ਮੋਟਰਸਾਈਕਲ, 01 ਸਕੂਟਰੀ ਅਤੇ 01 ਬਲੈਨੋ ਕਾਰ ਵੀ ਬਰਾਮਦ
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 27-01-2025 ਨੂੰ ਸੀਆਈਏ. ਸਰਹਿੰਦ ਦੀ ਟੀਮ ਨੇ ਮੁਲਜ਼ਮ ਪਰਵਿੰਦਰ ਸਿੰਘ ਵਾਸੀ ਪਿੰਡ ਚੋਲਟਾ ਖੁਰਦ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕਾਬੂ ਕਰ ਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ, ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਅਤੇ ਉੱਕਤ ਕੇਸ ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਪਰਵਿੰਦਰ ਸਿੰਘ ਖੁਦ ਨਸ਼ਾ ਕਰਦਾ ਵੀ ਹੈ ਅਤੇ ਵੇਚਦਾ ਵੀ ਹੈ,ਜੋ ਯਮੁਨਾਨਗਰ, ਹਰਿਆਣਾ ਤੋਂ ਸਾਹਿਲ ਨਾਮ ਦੇ ਵਿਅਕਤੀ ਪਾਸੋਂ ਮੈਡੀਕਲ ਨਸ਼ਾ ਲਿਆ ਕੇ ਫ਼ਤਹਿਗੜ੍ਹ ਸਾਹਿਬ ਤੇ ਮੋਹਾਲੀ ਵਿੱਚ ਸਪਲਾਈ ਕਰਦਾ ਸੀ।
ਇਸ ਤੋਂ ਅਗਲੀ ਤਫਤੀਸ਼ ਦੌਰਾਨ 04-02-2025 ਨੂੰ ਸੀ.ਆਈ.ਏ. ਦੀ ਟੀਮ ਨੇ ਮੇਰਠ ਰੇਡ ਕੀਤੀ ਅਤੇ ਉੱਥੋ ਅਬਦੁੱਲ ਦੇ ਦੋ ਪਾਰਟਨਰਜ਼ ਸ਼ਾਹਿਦ ਅਤੇ ਵਸੀਮ ਵਾਸੀਆਨ ਮੇਰਠ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੇ ਦੱਸੇ ਮੁਤਾਬਿਕ ਅਬੁਦੱਲ ਦੇ ਗੈਰ-ਕਾਨੂੰਨੀ ਗੋਦਾਮ ’ਤੇ ਰੇਡ ਕਰ ਕੇ ਭਾਰੀ ਮਾਤਰਾ (ਕਮਰਸ਼ੀਅਲ ਮਾਤਰਾ) ਵਿੱਚ ਨਸ਼ੀਲੇ ਟੀਕੇ/ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲ ਬ੍ਰਾਮਦ ਕੀਤੇ। ਸੀ.ਆਈ.ਏ. ਦੀ ਟੀਮ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਮੈਡੀਕਲ ਨਸ਼ਾ ਸਪਲਾਈ ਕਰਨ ਲਈ ਬਣਾਏ 3 ਗੈਰ ਕਾਨੂੰਨੀ ਗੋਦਾਮਾਂ ਦਾ ਵੀ ਪਰਦਾਫਾਸ਼ ਕੀਤਾ ਹੈ।
ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਅਪਰੇਸ਼ਨ ਵਿੱਚ ਨਿਖਿਲ ਗਰਗ ਡੀਐੱਸਪੀ (ਡੀ), ਗੁਰਦੀਪ ਸਿੰਘ ਦਿਓਲ ਪੀਪੀਐੱਸ,ਪੀਬੀਆਈ ’ਤੇ ਐਨਡੀਪੀਐੱਸ ਅਤੇ ਇੰਸਪੈਕਟਰ ਅਮਰਬੀਰ ਸਿੰਘ ਇੰਚ: ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ। Action Against Drugs