ਸਾਡੇ ਨਾਲ ਸ਼ਾਮਲ

Follow us

13.2 C
Chandigarh
Monday, January 19, 2026
More
    Home Breaking News Invest Punjab...

    Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

    Invest Punjab
    Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

    ਪੰਜਾਬ ਵਿੱਚ ਕਾਰੋਬਾਰ ਦੇ ਵਿਸਥਾਰ ‘ਤੇ ਚਰਚਾ

    ਮੁੰਬਈ। Invest Punjab : ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਤਹਿਤ ਮੁੰਬਈ ਵਿਖੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਮੀਟਿੰਗ ਕੀਤੀ। ਮਾਨ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚ ਨਿਵੇਸ਼ ਨੂੰ ਪ੍ਰਫੁੱਲਤ ਕਰਨਾ ਹੈ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ।

    ਇਹ ਵੀ ਪੜ੍ਹੋ: Weather Updates: ਜੇਕਰ ਕਿਤੇ ਬਾਹਰ ਜਾਣ ਦਾ ਪਲਾਨ ਹੈ ਤਾਂ ਮੌਸਮ ਵਿਭਾਗ ਦਾ ਇਹ ਅਲਰਟ ਜ਼ਰੂਰ ਪੜ੍ਹੋ…

    ਮੁੱਖ ਮੰਤਰੀ ਮਾਨ ਨੇ ਮੁੰਬਈ ਵਿੱਚ Sifytech ਦੇ ਪ੍ਰਧਾਨ ਸ਼੍ਰੀ ਦਲੀਪ ਕੌਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਮੋਹਾਲੀ ਵਿੱਚ ਆਈਟੀ ਸੈਕਟਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸਾਈਫੀਟੈਕ ਹਜ਼ਾਰਾਂ ਕਰੋੜ ਦੀ ਲਾਗਤ ਨਾਲ ਉੱਤਰੀ ਭਾਰਤ ਵਿੱਚ ਇੱਕ ਵੱਡਾ AI-ਅਧਾਰਿਤ ਡੇਟਾ ਸੈਂਟਰ ਬਣਾਉਣਾ ਚਾਹੁੰਦਾ ਹੈ, ਜੋ ਦੇਸ਼ ਵਿੱਚ ਅਜਿਹਾ ਪਹਿਲਾ ਡੇਟਾ ਸੈਂਟਰ ਹੋਵੇਗਾ। ਸ੍ਰੀ ਕੌਲ ​​ਨੇ ਪੰਜਾਬ ਨੂੰ ਇਸ ਨਿਵੇਸ਼ ਲਈ ਸਭ ਤੋਂ ਵਧੀਆ ਟਿਕਾਣਾ ਦੱਸਿਆ।

    Invest Punjab

    ਪੰਜਾਬ ਸਰਕਾਰ ਨੇ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ | Invest Punjab

    ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ। ਇਸ ਦਾ ਲਾਭ ਸੂਬੇ ਨੂੰ ਵੀ ਮਿਲਿਆ ਹੈ। ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਕਈ ਵੱਡੀਆਂ ਨਾਮਵਰ ਹੋਟਲ ਚੇਨਾਂ ਨੇ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਵਿੱਚ ਵੀ ਨੀਤੀ ਵਿੱਚ ਸੋਧ ਕੀਤੀ ਗਈ ਹੈ।

    LEAVE A REPLY

    Please enter your comment!
    Please enter your name here