ਅੰਮ੍ਰਿਤਪਾਲ ਦੀ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ ਜਾਂਚ: ਅਸ਼ਵਨੀ ਸ਼ਰਮਾ

Amritpal
ਅਸ਼ਵਨੀ ਸ਼ਰਮਾ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ।

ਕਿਹਾ, ਪੰਨੂ ਕਨੈਕਸ਼ਨ ਦਾ ਡਰ, ਮਾਨ ਸਰਕਾਰ ਨੇ ਵੱਟ ਰੱਖੀ ਚੁੱਪ

(ਰਘਬੀਰ ਸਿੰਘ) ਲੁਧਿਆਣਾ। ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ (Amritpal) ਦੀ ਜਾਂਚ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਅ ਕਿਹਾ ਕਿ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਸਰਕਾਰੀ ਏਜੰਸੀਆਂ ਦੀ ਮੱਦਦ ਨਾਲ ਇਸ ਵਿਅਕਤੀ ਦੀ ਜਾਂਚ ਹੋਣੀ ਚਾਹੀਦੀ ਹੈ, ਹੋ ਸਕਦਾ ਹੈ ਇਸ ਪਿੱਛੇ ਖਾਲਿਸਤਾਨੀ ਪੰਨੂ ਦਾ ਵੀ ਹੱਥ ਹੋਵੇ। ਇਸ ਮਾਮਲੇ ’ਚ ਮਾਨ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ।

ਇਹ ਵੀ ਪੜ੍ਹੋ : ਅਨਾਜ ਢੁਆਈ ਤੇ ਇੰਪਰੂਵਮੈਂਟ ਟਰੱਸਟ ਮਾਮਲੇ ਦਾ ਜਾਂਚ ਅਧਿਕਾਰੀ ਬਦਲਿਆ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੈ ਅਤੇ ਉਹ ਕੇਜਰੀਵਾਲ ਦੇ ਕਹਿਣ ’ਤੇ ਦੂਜੇ ਸੂਬਿਆਂ ’ਚ ਚੌਧਰ ਦਿਖਾਉਣ ਗਏ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਬਿਹਤਰੀ ਲਈ ਵੋਟਾਂ ਪਾਈਆਂ ਸਨ ਨਾ ਕਿ ਗੁਜਰਾਤ ਵਿੱਚ ਸਮਾਂ ਬਿਤਾਉਣ ਲਈ ਪੰਜਾਬ ਵਿੱਚ ਕੋਈ ਦਿਨ ਅਜਿਹਾ ਨਹੀਂ ਹੁੰਦਾ ਜਦੋਂ ਕਿਸੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਨਾ ਹੋਈ ਹੋਵੇ। ਹਰ ਰੋਜ਼ ਨਸ਼ੇ ਕਾਰਨ ਨੌਜਵਾਨ ਮਰ ਰਹੇ ਹਨ। ਪੰਜਾਬ ਦੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਸੋਸ਼ਲ ਮੀਡੀਆ ਰਾਹੀਂ ਗੁਜਰਾਤ ਤੱਕ ਪਹੁੰਚ ਰਹੀਆਂ ਹਨ।

ਗੁਜਰਾਤ ਦੇ ਲੋਕ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੇ ਰਹੇ ਹਨ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਦੇ ਝਾਂਸੇ ’ਚ ਆਉਣ ਵਾਲੇ ਨਹੀਂ। ਗੁਜਰਾਤ ਦੇ ਲੋਕ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੇ ਰਹੇ ਹਨ। ਪੰਜਾਬ ’ਚ 6 ਮਹੀਨਿਆਂ ’ਚ ਵਪਾਰੀ ਨਾਖੁਸ਼, ਨਾਜਾਇਜ਼ ਮਾਈਨਿੰਗ ਲਗਾਤਾਰ ਹੋ ਰਹੀ ਹੈ। ਕਾਰੋਬਾਰੀ ਪਰੇਸ਼ਾਨ ਹਨ, ਬੇਰੁਜ਼ਗਾਰ ਨੌਜਵਾਨ ਲਾਠੀਆਂ ਖਾ ਰਹੇ ਹਨ। ਪੰਜਾਬ ਸਰਕਾਰ ਸਿਰਫ਼ ਬੋਰਡਾਂ ਵਾਲੀ ਸਰਕਾਰ ਹੈ। ਸਿਰਫ਼ ਇਸ਼ਤਿਹਾਰ ਹੀ ਵੰਡੇ ਜਾ ਰਹੇ ਹਨ। ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਿਹਾ। ਅੱਜ ਈਡੀ ਵੱਲੋਂ ਪੰਜਾਬ ਵਿੱਚ ਸ਼ਰਾਬ ਦੇ ਠੇਕੇਦਾਰਾਂ ’ਤੇ ਮਾਰੇ ਗਏ ਛਾਪੇ ਬਾਰੇ ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਉਹੀ ਸ਼ਰਾਬ ਕਾਰੋਬਾਰੀ ਹੈ ਜਿਸ ਨੇ ਦਿੱਲੀ ਵਿੱਚ ਕੇਜਰੀਵਾਲ ਤੋਂ ਕੰਮ ਲਿਆ ਸੀ। ਦਿੱਲੀ ਵਿੱਚ ਭਿ੍ਰਸ਼ਟਾਚਾਰ ਵੱਡੇ ਪੱਧਰ ’ਤੇ ਫੈਲਿਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਇਹ ਨੀਤੀ ਲਾਗੂ ਕਰ ਦਿੱਤੀ ਗਈ ਹੈ, ਜਿਸ ਕਾਰਨ ਇੱਥੇ ਛਾਪੇਮਾਰੀ ਕੀਤੀ ਗਈ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ