ਮੂਸੇਵਾਲਾ ਕਤਲਕਾਂਡ ਤੋਂ ਆਈਪੀਐਸ ਹਰਪ੍ਰੀਤ ਸਿੱਧੂ ਏਡੀਜੀਪੀ ਨਿਯੁਕਤ

ਮੂਸੇਵਾਲਾ ਕਤਲਕਾਂਡ ਤੋਂ ਆਈਪੀਐਸ ਹਰਪ੍ਰੀਤ ਸਿੱਧੂ ਏਡੀਜੀਪੀ ਨਿਯੁਕਤ

ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਵਾਰ ਦਾ ਖ਼ਤਰਾ ਵੱਧ ਗਿਆ ਹੈ। ਗੈਂਗਸਟਰ ਗਰੁੱਪ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਜੇਲ੍ਹ ਦੇ ਏਡੀਜੀਪੀ ਦਾ ਚਾਰਜ ਆਈਪੀਐਸ ਹਰਪ੍ਰੀਤ ਸਿੰਧੂ ਨੂੰ ਸੌਂਪ ਦਿੱਤਾ ਹੈ। ਹੁਣ ਤੱਕ ਉਹ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਏਡੀਜੀਪੀ ਦਾ ਚਾਰਜ ਦੇਖ ਰਹੇ ਸਨ। ਹਰਪ੍ਰੀਤ ਸਿੱਧੂ ਨੂੰ ਸਖ਼ਤ ਆਈਪੀਐਸ ਅਫ਼ਸਰ ਮੰਨਿਆ ਜਾਂਦਾ ਹੈ।

ਐਸਟੀਐਫ ਦਾ ਮੁਖੀ ਬਣਨ ਤੋਂ ਬਾਅਦ ਉਸ ਨੇ ਕਈ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਦੀ ਜਾਂਚ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਕਈ ਗੈਂਗਸਟਰਾਂ ਦਾ ਵੀ ਪਰਦਾਫਾਸ਼ ਹੋਇਆ ਹੈ। ਉਹ ਗੈਂਗਸਟਰ ਦੇ ਨੈੱਟਵਰਕ ਨੂੰ ਚੰਗੀ ਤਰ੍ਹਾਂ ਸਮਝਦੇ ਹੈ।

ਮੂਸੇ ਵਾਲਾ ਦੀ 29 ਮਈ ਨੂੰ ਸ਼ਾਮ ਸਾਢੇ 5 ਵਜੇ ਮਾਨਸਾ ਜਵਾਹਰਕੇ ਪਿੰਡ ’ਚ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਦੇ ਗੋਲਡੀ ਬਰਾੜ ਨੇ ਲਈ ਹੈ।¿;

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ