(ਸੱਚ ਕਹੂੰ ਨਿਊਜ਼)
ਸਰਸਾ। ਸਰਸਾ ਦੇ ਸਿਵਲ ਹਸਪਤਾਲ ਤੋਂ ਬੁੱਧਵਾਰ ਸਵੇਰੇ ਦੋ ਕੈਦੀ ਫਰਾਰ ਹੋ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਦੋਵੇਂ ਕੈਦੀ ਕੱਲ੍ਹ ਇਲਾਜ ਲਈ ਦਾਖਲ ਸਨ। ਦੋਵੇਂ ਕੈਦੀ ਜੇਲ੍ਹ ਦੇ ਵਾਰਡ ਵਿੱਚ ਜ਼ੇਰੇ ਇਲਾਜ ਸਨ। ਦੋਵਾਂ ਕੈਦੀਆਂ ਦੇ ਫਰਾਰ ਹੋਣ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਕੈਦੀ ਵਾਰਡ ‘ਚ ਖਿੜਕੀ ਦੇ ਸ਼ੀਸ਼ੇ ਤੋੜ ਕੇ ਫਰਾਰ ਹੋ ਜਾਂਦੇ ਹਨ।
ਦੋਵਾਂ ਕੈਦੀਆਂ ਨੇ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ’ਤੇ ਵੀ ਹਮਲਾ ਕਰ ਦਿੱਤਾ ਜਿਸ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲੀਸ ਮੁਲਾਜ਼ਮ ਨੂੰ ਸਰਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਵਾਂ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਦੋਵੇਂ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ