ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਕੀ ਸੱਚ ’ਚ ਪੈਟ...

    ਕੀ ਸੱਚ ’ਚ ਪੈਟਰੋਲ ਡੀਜ਼ਲ ਦੇ ਭਾਅ ਸਰਕਾਰ ਘੱਟ ਕਰਨ ਲੱਗੀ ਹੈ?

    Petrol Diesel Price Sachkahoon

    ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ

    ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਗਲੋਬਲ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ 85 ਡਾਲਰ ਪ੍ਰਤੀ ਬੈਰਲ ’ਤੇ ਆਉਣ ਦੇ ਬਾਵਜੂਦ ਸੋਮਵਾਰ ਨੂੰ ਘਰੇਲੂ ਪੱਧਰ ’ਤੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਕੌਮਾਂਤਰੀ ਪੱਧਰ ’ਤੇ ਅੱਜ ਲੰਡਨ ਬ੍ਰੈਂਟ ਕਰੂਡ 0.59 ਫੀਸਦੀ ਡਿੱਗ ਕੇ 85.64 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ ਵੀ 0.47 ਫੀਸਦੀ ਡਿੱਗ ਕੇ 78.37 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ।

    ਘਰੇਲੂ ਤੇਲ ਮਾਰਕੀਟਿੰਗ ਕੰਪਨੀ ਭਾਰਤ ਪੈਟਰੋਲੀਅਮ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਹੈ। ਦੇਸ਼ ’ਚ ਪਿਛਲੇ ਚਾਰ ਮਹੀਨਿਆਂ ਤੋਂ ਈਂਧਨ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ’ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਵੈਲਿਊ ਐਡਿਡ ਟੈਕਸ (ਵੈਟ) ਅਤੇ ਮਾਲ ਭਾੜੇ ਦੇ ਆਧਾਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ।

    ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:-

    ਮਹਾਂਨਗਰ     ਪੈਟਰੋਲ     ਡੀਜ਼ਲ

    ਦਿੱਲੀ                  96.72       89.62
    ਮੁੰਬਈ                106.31      94.27
    ਕੋਲਕਾਤਾ            106.03       92.76
    ਚੇਨਈ                102.63       94.24

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here