ਕੀ ਦਿੱਲੀ ’ਚ ਲੱਗਣ ਵਾਲਾ ਐ ਰਾਸ਼ਟਰਪਤੀ ਸਾਸ਼ਨ? ਜਾਣੋ ਆਤਿਸ਼ੀ ਨੇ ਕੀ ਕਿਹਾ…

Atishi Marlena

ਨਵੀਂ ਦਿੱਲੀ। ਦਿੱਲੀ ਆਬਕਾਰੀ ਨੀਤੀ ਘਪਲੇ ਦੇ ਕੇਸ ਕਾਰਨ ਆਮ ਆਦਮੀ ਪਾਰਟੀ ਦੇ ਪਹਿਲੀ ਕਤਾਰ ਦੇ ਆਗੂ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। (Atishi Marlena)

ਪ੍ਰੈੱਸ ਕਾਨਫਰੰਸ ’ਚ ਆਪ ਨੇਤਾ ਤੇ ਬੁਲਾਰੀ ਆਤਿਸ਼ੀ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਖਿਲਾਫ਼ ਸਿਆਸੀ ਸਾਜ਼ਿਸ਼ ਚੱਲ ਰਹੀ ਹੈ। ਆਮ ਆਦਮੀ ਪਾਰਟੀ ਰਾਜਕੁਮਾਰ ਆਨੰਦ ਦੇ ਮੰਤਰੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਪਾਰਟੀ ਛੱਡਣ ਨੂੰ ਉਸੇ ਸਾਜ਼ਿਸ਼ ਦਾ ਹਿੱਸਾ ਮੰਨ ਰਹੀ ਹੈ।

ਆਮ ਆਦਮੀ ਪਾਰਟੀ ਕਹਿ ਰਹੀ ਹੈ ਕਿ ਇਹ ਇੱਕ ਅਣਕਿਆਸੀ ਘਟਨਾ ਹੈ। ਆਪ ਦੇ ਮੁਤਾਬਕ ਰਾਜਕੁਮਾਰ ਆਨੰਦ ਦਾ ਅਸਤੀਫਾ ਈਡੀ ਦੇ ਦਬਾਅ ਕਾਰਨ ਦਿੱਤਾ ਗਿਆ ਹੈ। ਆਤਿਸ਼ੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾ ਸਕਦਾ ਹੈ।

ਆਤਿਸ਼ੀ ਨੇ ਰਾਸ਼ਟਰਪਤੀ ਸ਼ਾਸਨ ਲਗਾਉਣ ਦੇ 5 ਸੰਕੇਤ ਦਿੱਤੇ ਹਨ

ਆਤਿਸ਼ੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਗੱਲ ਕਰ ਰਹੀ ਹੈ ਕਿਉਂਕਿ ਲੈਫਟੀਨੇਟ ਗਵਰਨਰ ਦੇ ਵਿਹਾਰ ਤੋਂ ਅਜਿਹਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸੀਨੀਅਰ ਅਧਿਕਾਰੀ ਤਾਇਨਾਤ ਨਹੀਂ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਦਾਅਵਾ ਕੀਤਾ, ਦਿੱਲੀ ਵਿੱਚ ਬਹੁਤ ਸਾਰੀਆਂ ਅਸਾਮੀਆਂ ਖਾਲੀ ਹਨ। ਐੱਲ.ਜੀ. ਸਾਹਿਬ ਲਗਾਤਾਰ ਕੇਂਦਰ ਨੂੰ ਕੁਝ ਨਾ ਕੁਝ ਕਰਨ ਲਈ ਚਿੱਠੀਆਂ ਲਿਖ ਰਹੇ ਹਨ। ਐੱਲਜੀ ਕਹਿ ਰਹੇ ਹਨ ਕਿ ਮੰਤਰੀ ਉਨ੍ਹਾਂ ਦੀਆਂ ਮੀਟਿੰਗਾਂ ਵਿੱਚ ਨਹੀਂ ਆ ਰਹੇ, ਜਦਕਿ ਸੱਚਾਈ ਇਹ ਹੈ ਕਿ ਦਿੱਲੀ ਸਰਕਾਰ ਦੇ ਅਧਿਕਾਰੀ ਮੰਤਰੀਆਂ ਦੀਆਂ ਮੀਟਿੰਗਾਂ ਵਿੱਚ ਨਹੀਂ ਆ ਰਹੇ।

ਪੁਰਾਣੇ ਫਰਜ਼ੀ ਮਾਮਲੇ ’ਚ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਬਰਖਾਸਤ

ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੂੰ ਇੱਕ ਪੁਰਾਣੇ ਫਰਜ਼ੀ ਕੇਸ ਵਿੱਚ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਡੱਕ ਚੁੱਕੇ ਹਨ।

ਆਤਿਸ਼ੀ ਨੇ ਅੱਗੇ ਕਿਹਾ, ਜੇਕਰ ਕਿਸੇ ਸਿਆਸੀ ਸਾਜ਼ਿਸ਼ ਦੇ ਤਹਿਤ ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਂਦਾ ਹੈ ਤਾਂ ਇਹ ਗੈਰ-ਕਾਨੂੰਨੀ ਹੋਵੇਗਾ। ਅਸੀਂ ਦਿੱਲੀ ਦੇ ਲੋਕਾਂ ਨੂੰ ਵੀ ਕਹਿ ਰਹੇ ਹਾਂ ਕਿ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ।

Also Read : ਭਿਆਨਕ ਸੜਕ ਹਾਦਸਾ, ਪਤੀ-ਪਤਨੀ ਤੇ ਪੁੱਤ ਸਣੇ 4 ਮੌਤਾਂ

ਆਤਿਸ਼ੀ ਨੇ ਅੱਗੇ ਕਿਹਾ, ਅਰਵਿੰਦ ਕੇਜਰੀਵਾਲ ਭਾਵੇਂ ਜੇਲ੍ਹ ਵਿੱਚ ਹੋਣ ਜਾਂ ਜੇਲ੍ਹ ਤੋਂ ਬਾਹਰ, ਉਹ ਦਿੱਲੀ ਦੇ ਲੋਕਾਂ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਦਿੱਲੀ ਦੀਆਂ ਔਰਤਾਂ ਨੂੰ ਜੋ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਹੈ, ਉਹ ਉਨ੍ਹਾਂ ਕੋਲ ਹੋਵੇਗਾ, ਔਰਤਾਂ ਨੂੰ ਘਬਰਾਉਣਾ ਨਹੀਂ ਚਾਹੀਦਾ।

LEAVE A REPLY

Please enter your comment!
Please enter your name here