ਨੌਜਵਾਨ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ਼

Issue, Case, Against, video-viral, Misleading, Youth

ਖਬਰ ਦਾ ਅਸਰ

ਪਟਿਆਲਾ, ਖੁਸ਼ਵੀਰ ਸਿੰਘ ਤੁਰ/ਸੱਚ ਕਹੂੰ ਨਿਊਜ਼

ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਇੱਕ ਨੌਜਵਾਨ ਨੂੰ ਅਲਫ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਐਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਨੌਜਵਾਨ ਦੀ ਵੀਡੀਓ ਵਾਇਰਲ ਕਰ ਦਿੱਤੀ ਗਈ ਸੀ, ਜਿਸ ਨੂੰ ਕਿ ਸੱਚ ਕਹੂੰ ਵੱਲੋਂ ਬੀਤੇ ਦਿਨੀਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੀ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।

ਉਂਜ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਵੱਲੋਂ ਇਸ ਮਾਮਲੇ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਸੀ, ਪਰ ਮੀਡੀਆ ਵਿੱਚ ਮਾਮਲਾ ਉਜਾਗਰ ਹੋਣ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਜਾਂਚ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਵਨ ਕੁਮਾਰ ਨਾਂਅ ਦੇ ਲੜਕੇ ਨੂੰ ਚੋਰੀ ਦੇ ਦੋਸ਼ ਹੇਠ ਕੁਝ ਦੁਕਾਨਦਾਰਾਂ ਸਮੇਤ ਕੁਝ ਵਿਅਕਤੀਆਂ ਵੱਲੋਂ ਸਟੋਰ ਵਿੱਚ ਬੰਦ ਕਰਕੇ ਅਲਫ਼ ਨੰਗਾ ਕਰਨ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਥਾਣੇ ਵੀ ਫੜਾ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਉਕਤ ਪੀੜਤ ਨੌਜਵਾਨ ਆਤਮਹੱਤਿਆ ਦਾ ਧਮਕੀ ਭਰਿਆ ਨੋਟਿਸ ਲਿਖ ਕੇ ਲਾਪਤਾ ਹੋ ਗਿਆ ਸੀ।

ਦੱਸਣਯੋਗ ਹੈ ਕਿ ਪੀੜਤ ਦੇ ਭਰਾ ਰਵੀ ਵੱਲੋਂ ਆਪਣੇ ਭਰਾ ਦੀ ਕੁੱਟਮਾਰ ਸਬੰਧੀ ਇਨਸਾਫ਼ ਦੀ ਗੁਹਾਰ ਲਾਈ ਸੀ। ਇਸ ਸਬੰਧੀ ਪੁਸ਼ਟੀ ਕਰਦਿਆਂ ਐੱਸਐੱਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿੱਕੀ ਰਿਵਾਜ, ਚਿੰਟੂ ਮੋਬਾਇਲਾਂ ਵਾਲਾ, ਸੰਦੀਪ ਸਿੰਘ ਮਾਲਕ ਡੀਲਕਸ ਫੈਸ਼ਨ ਸਟੋਰ ਆਦਿ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।