ਦੇਵੀਗੜ, ਘਨੌਰ ਤੇ ਬਾਦਸ਼ਾਹਪੁਰ ਦਾ ਕੀਤਾ ਦੌਰਾ
ਸੱਚ ਕਹੂੰ ਨਿਊਜ਼/ਪਟਿਆਲਾ, (ਦੇਵੀਗੜ/ਘਨੌਰ/ਰਾਜਪੁਰਾ/ਬਾਦਸ਼ਾਹਪੁਰ)
ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਵੱਡੀ ਕਰੋਪੀ ਦਾ ਕਾਰਨ ਬਣਦੇ ਘੱਗਰ ਦਰਿਆ ਦੇ ਸਥਾਈ ਹੱਲ ਲਈ ਇਹ ਮੁੱਦਾ ਉਹ ਪਾਰਲੀਮੈਂਟ ਦੇ ਮੌਜੂਦਾ ਸੈਸ਼ਨ ਵਿੱਚ ਉਠਾਉਣਗੇ। ਸ੍ਰੀਮਤੀ ਪਰਨੀਤ ਕੌਰ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ, ਘਨੌਰ ਤੇ ਸ਼ੁਤਰਾਣਾ ਵਿਧਾਨ ਸਭਾ ਹਲਕਿਆਂ ਦੇ ਕਈ ਪਿੰਡਾਂ ਵਿੱਚ ਘੱਗਰ, ਮਾਰਕੰਡਾ ਤੇ ਟਾਂਗਰੀ ਵੱਲੋਂ ਮਚਾਈ ਤਬਾਹੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਇਨ੍ਹਾਂ ਇਲਾਕਿਆਂ ਦੇ ਦੌਰੇ ‘ਤੇ ਪੁੱਜੇ ਸਨ।
ਉਨ੍ਹਾਂ ਪਿੰਡ ਜੋਧਪੁਰ, ਬੁਧਮੋਰ, ਰੋਹੜਜਗੀਰ, ਇਬਰਾਹਮਪੁਰ, ਅਦਾਲਤੀਵਾਲਾ, ਜੰਡ ਮੰਗੌਲੀ, ਊਟਸਰ, ਸਿਰਕੱਪੜਾ, ਬੀਬੀਪੁਰ, ਚਪਰਾਹੜ, ਸਮਾਨਪੁਰ, ਬੱਲੋਪੁਰ, ਸੰਜਰਪੁਰ, ਨਨਹੇੜੀ, ਖੇੜੀ ਤੇ ਬਾਦਸ਼ਾਹਪੁਰ ਦਾ ਦੌਰਾ ਕਰਕੇ ਜਿੱਥੇ ਬਰਸਾਤੀ ਤੇ ਹੜ੍ਹਾਂ ਦੇ ਪਾਣੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ, Àੁੱਥੇ ਹੀ ਇਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਮਿਲ ਕੇ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇਗਾ। ਸ੍ਰੀਮਤੀ ਪਰਨੀਤ ਕੌਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਕਿਹਾ ਕਿ ਮੁੱਖ ਮੰਤਰੀ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਸ ਮਸਲੇ ਦੇ ਸਥਾਈ ਹੱਲ ਲਈ ਸਬੰਧਤ ਵਿਭਾਗਾਂ, ਇਲਾਕਾ ਨਿਵਾਸੀਆਂ ਤੇ ਕਿਸਾਨਾਂ ਪਾਸੋਂ ਫੀਡ ਬੈਕ ਪ੍ਰਾਪਤ ਕਰਕੇ ਇਸ ਮਸਲੇ ਦੇ ਹੱਲ ਲਈ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਪੁਲ, ਸਾਈਫਨ, ਕਾਜਵੇਅ ਤੇ ਪੁਲੀਆਂ ਦੀ ਲੋੜ ਹੋਵੇਗੀ ਉਹ ਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਬਰਸਾਤੀ ਪਾਣੀ ਨੂੰ ਪੂਰਾ ਲਾਂਘਾ ਦੇਣ ਲਈ ਜਿੱਥੇ ਬਰਸਾਤੀ, ਨਦੀ ਨਾਲਿਆਂ ਅਤੇ ਡਰੇਨਾਂ ਦੀ ਮਾਲ ਵਿਭਾਗ ਦੇ ਰਿਕਾਰਡ ਮੁਤਾਬਕ ਨਿਸ਼ਾਨਦੇਹੀ ਕਰਕੇ ਸਫਾਈ ਤੇ ਪੁਟਾਈ ਕਰਵਾਈ ਜਾਵੇਗੀ, Àੁੱਥੇ ਹੀ ਬਰਸਾਤੀ ਪਾਣੀ ਦੇ ਲਾਂਘੇ ਵਾਲੇ ਸਥਾਨਾਂ ‘ਤੇ ਹੋਏ ਨਜਾਇਜ ਕਬਜ਼ੇ ਵੀ ਹਟਾਏ ਜਾਣਗੇ।
ਉਨ੍ਹਾਂ ਕਿਹਾ ਕਿ ਜਿਹੜੇ ਵੀ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੇ ਲਾਂਘੇ ਲਈ ਬਣੇ ਸਰੋਤਾਂ ‘ਤੇ ਨਜਾਇਜ਼ ਕਬਜਾ ਪਾਇਆ ਗਿਆ ਉਸ ਲਈ ਨਜਾਇਜ਼ ਕਾਬਜ਼ਕਾਰ ਦੇ ਨਾਲ-ਨਾਲ ਸਬੰਧਤ ਵਿਭਾਗ ਵੀ ਇਸ ਲਈ ਜਿੰਮੇਵਾਰ ਹੋਵੇਗਾ। ਪਟਿਆਲਾ ਦੇ ਡੇਰਾਬਸੀ ਤੋਂ ਲੈ ਕੇ ਖਨੌਰੀ ਤੱਕ ਦੇ ਖੇਤਰ ਦਾ ਵਿਸ਼ੇਸ਼ ਜਾਇਜਾ ਲੈ ਕੇ ਪੂਰਾ ਪਲਾਨ ਤਿਆਰ ਕੀਤਾ ਜਾਵੇਗਾ ਤਾਂ ਜੋ ਅੱਗੇ ਤੋਂ ਇੰਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਨਾ ਝੱਲਣੀ ਪਵੇ। ਉਨ੍ਹਾਂ ਆਮ ਲੋਕਾਂ ਤੇ ਕਿਸਾਨਾਂ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਉਨ੍ਹਾਂ ਦੀ ਹਿੰਮਤ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਘੱਗਰ ਦੇ ਸਥਾਈ ਹੱਲ ਲਈ ਸੈਂਟਰਲ ਵਾਟਰ ਕਮਿਸ਼ਨ ਰਾਹੀਂ ਕੰਮ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਘੱਗਰ ਦੀ ਮਾਰ ਲਈ ਸੰਸਦ ਵਿਚ ਮੁੱਦਾ ਉਠਾਉਣ ਲਈ ਅਰਜ਼ੀ ਲਾਈ ਜਾ ਚੁੱਕੀ ਹੈ ਅਤੇ ਆਉਂਦੇ ਕੁਝ ਦਿਨਾਂ ਅੰਦਰ ਇਹ ਮੁੱਦਾ ਸੰਸਦ ਵਿੱਚ ਉਠਾਇਆ ਜਾਵੇਗਾ।
ਉਨ੍ਹਾਂ ਪਿੰਡ ਜੋਧਪੁਰ, ਬੁਧਮੋਰ, ਰੋਹੜਜਗੀਰ, ਇਬਰਾਹਮਪੁਰ, ਅਦਾਲਤੀਵਾਲਾ, ਜੰਡ ਮੰਗੌਲੀ, ਊਟਸਰ, ਸਿਰਕੱਪੜਾ, ਬੀਬੀਪੁਰ, ਚਪਰਾਹੜ, ਸਮਾਨਪੁਰ, ਬੱਲੋਪੁਰ, ਸੰਜਰਪੁਰ, ਨਨਹੇੜੀ, ਖੇੜੀ ਪਿੰਡਾਂ ‘ਚ ਆਏ ਪਾਣੀ ਦੇ ਸਥਾਈ ਹੱਲ ਲਈ ਅਧਿਕਾਰੀਆਂ ਨੂੰ ਇਸ ਦਾ ਖਾਕਾ ਤਿਆਰ ਕਰਨ ਦੀ ਵੀ ਹਦਾਇਤ ਕੀਤੀ। ਇਸ ਦੌਰੇ ਮੌਕੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਹਲਕਾ ਸਨੌਰ ਤੋਂ ਹਰਿੰਦਰਪਾਲ ਸਿੰਘ ਹੈਰੀਮਾਨ, ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿਘ ਊਟਸਰ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।