ਪੰਜਾਬ ‘ਚ ਬਦਲਿਆ ਮੌਸਮ, ਪਟਿਆਲਾ ‘ਚ ਪੈ ਰਿਹੈ ਸਵੇਰ ਤੋਂ ਮੀਂਹ

Weather Punjab

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਕਈ ਜਿ਼ਲ੍ਹਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਪੰਜਾਬ ਦੇ ਪਟਿਆਲਾ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਰਾਹਗੀਰਾਂ ਨੂੰ ਕਈ ਮੁ਼ਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਮੇਤ ਚੰਡੀਗੜ੍ਹ ’ਚ ਅੱਜ ਦਿਨ ਚੜ੍ਹਦਿਆਂ ਤੋਂ ਲੈ ਕੇ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਪੰਜਾਬ ਦੇ ਕਈ ਇਲਾਕੇ ਜਲਥਲ ਹੋ ਗਏ, ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਵੀ ਪਾਣੀ ਭਰ ਗਿਆ। ਦੱਸਿਆ ਜਾ ਰਿਹਾ ਹੈ ਕਿ ਕਈ ਥਾਵਾਂ ’ਤੇ ਗੜੇ ਵੀ ਪਏ ਹਨ। ਮੌਸਮ ਵਿਭਾਗ ਅਨੁਸਾਰ ਮੌਸਮ ’ਚ ਬਦਲਾਅ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਮੌਸ ਵਿਭਾਗ ਨੇ ਪੰਜਾਬ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। (Punjab Weather Today)

ਹੁਣ ਮੌਸਮ ਵਿਭਾਗ ਵੱਲੋਂ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਿਕ ਪਠਾਨਕੋਟ, ਗੁਰਦਾਸਪੁਰ, ਅੰਮਿ੍ਰ੍ਰਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ’ਚ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। (Weather Punjab)

ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ’ਚ ਅਲਰਟ ਰਹਿਣ ਲਈ ਕਿਹਾ ਹੈ। ਵਿਭਾਗ ਦੇ ਮੁਤਾਬਿਕ ਇਨ੍ਹਾਂ ਜ਼ਿਲ੍ਹਿਆਂ ’ਚ 30 ਤੋਂ 40 ਕਿਲੋਮੀਟ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਬਿਜਲੀ ਵੀ ਲਗਾਤਾਰ ਚਮਕ ਸਕਦੀ ਹੈ। ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਤਾਪਮਾਨ ਡਿੱਗੇਗਾ ਤੇ ਕੜਾਕੇ ਦੀ ਠੰਢ ਪੈਣੀ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ’ਚ ਧੁੰਦ ਦਾ ਦੂਜਾ ਪੜਾਅ ਸ਼ੁਰੂ ਹੋ ਜਾਵੇਗਾ। (Weather Punjab)

ਨੌਜਵਾਨਾਂ ਦੇ ਸੁਪਨਿਆਂ ਦੀ ਧਰਤੀ ਕੈਨੇਡਾ