ਕਿਸ਼ੋਰ ਉਮਰ ਦੇ ਵਿਦਿਆਰਥੀਆਂ ਦੀਆਂ ਸਮੱਸਿਆਂਵਾਂ ’ਤੇ ਧਿਆਨ ਦੇਣਾ ਜ਼ਰੂਰੀ : ਸ਼ਿਵ ਪਾਲ ਗੋਇਲ

Students

ਇੱਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ :  ਬੁੱਟਰ

ਬਠਿੰਡਾ (ਸੱਚ ਕਹੂੰ ਨਿਊਜ਼)। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ/ ਵਰਕਸ਼ਾਪ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ। ਇਸ ਟਰੇਨਿੰਗ ਕੈਂਪ ਵਿੱਚ ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚੋਂ ਇੱਕ ਮਹਿਲਾ ਅਤੇ ਪੁਰਸ਼ ਅਧਿਆਪਕ ਭਾਗ ਲਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਅਜੋਕੇ ਤੇਜ਼ੀ ਦੇ ਦੇ ਯੁੱਗ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਕਿਸ਼ੋਰ ਅਵਸਥਾ ਸੰਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਤਾਂ ਜ਼ੋ ਉਹ ਹਰ ਸਥਿਤੀ ਵਿੱਚ ਆਪਣੇ ਵਿਦਿਆਰਥੀਆਂ (Students) ਦਾ ਮਾਰਗ ਦਰਸ਼ਕ ਬਣ ਸਕਣ।

ਵਰਕਸ਼ਾਪ ਵਿੱਚ ਲਗਭਗ 260 ਅਧਿਆਪਕ ਲੈ ਰਹੇ ਹਨ ਭਾਗ

ਇਸ ਟਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 260 ਲਗਭਗ ਅਧਿਆਪਕ ਭਾਗ ਲੈ ਰਹੇ ਹਨ। ਇਹਨਾਂ ਅਧਿਆਪਕਾਂ ਨੂੰ ਐਚ ਆਈ ਵੀ, ਹੈਪੇਟਾਈਟਸ, ਬੱਚਿਆਂ ਨੂੰ ਨਸ਼ਿਆਂ ਤੋਂ ਕਿਵੇਂ ਬਚਾਈਏ, ਜਨਸੰਖਿਆ ਸਿੱਖਿਆ, ਸਰੀਰਕ ਟੈਸਟ ਦੀ ਮਹੱਤਤਾ,ਚੰਗੀ ਸਿਹਤ, ਟੀ.ਬੀ ਦੇ ਲੱਛਣਾਂ, ਏਡਜ ਦੇ ਕਾਰਨ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰਚਰਨ ਸਿੰਘ ਡੀ.ਐਮ ਖੇਡਾਂ, ਨਰਿੰਦਰ ਸਿੰਘ ਬੱਸੀ, ਰਮੇਸ਼ ਕੁਮਾਰ ਸਾਬਕਾ ਡਿਪਟੀ ਡਾਇਰੈਕਟਰ, ਪ੍ਰਿੰਸੀਪਲ ਰਾਜਿੰਦਰ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਸੰਜੀਵ ਨਾਗਪਾਲ ਹਾਜ਼ਰ ਸਨ। (Students)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ