400 ਪਾਰ ਦਾ ਨਾਅਰਾ ਭਾਜਪਾ ਲਈ ਮੁੰਗੇਰੀ ਲਾਲ ਦੇ ਸੁਪਨਿਆਂ ਵਰਗਾ: ਕੁਲਦੀਪ ਧਾਲੀਵਾਲ
(ਰਾਜਨ ਮਾਨ) ਅੰਮ੍ਰਿਤਸਰ। ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਿਹਾ ਕਿ ਇਹ ਲੋਕ ਸਭਾ ਚੋਣਾਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ ਉਹਨਾਂ ਕਿਹਾ ਕਿ ਕੇਂਦਰ ਸ਼ਾਸਿਤ ਭਾਰਤੀ ਜਨਤਾ ਪਾਰਟੀ ਤਾਨਾਸ਼ਾਹੀ ਰਵੱਈਏ ਦੇ ਨਾਲ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬਣਾਏ ਹੋਏ ਸੰਵਿਧਾਨ ਨੂੰ ਖਤਮ ਕਰਨ ਜਾ ਰਹੀ ਹੈ । (Lok Sabha Elections 2024)
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024: ਪੰਜਾਬ ਦੇ 13 ਹਲਕਿਆਂ ’ਤੇ ਕਿਹੜੀ ਪਾਰਟੀ ਨੇ ਕਿਹੜੇ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਿਆ…
ਅੱਜ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਾਹੌਲ ਭਾਜਪਾ ਦੇ ਖਿਲਾਫ ਬਣਿਆ ਹੋਇਆ ਹੈ ਅਤੇ ਕੇਂਦਰ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ । ਧਾਲੀਵਾਲ ਨੇ ਕਿਹਾ ਕਿ 400 ਪਾਰ ਦਾ ਨਾਅਰਾ ਦੇਣ ਵਾਲੀ ਭਾਜਪਾ ਲਈ ਇਹ ਨਾਅਰਾ ਪੂਰਾ ਹੋਣਾ ਮੁੰਗੇਰੀ ਲਾਲ ਦੇ ਸੁਪਨਿਆਂ ਵਰਗਾ ਹੈ ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਲੋਕਾਂ ਨੇ ਜਿਤਾ ਕੇ ਲੋਕ ਸਭਾ ਭੇਜਿਆ ਸੀ ਉਹਨਾਂ ਨੇ ਪੰਜ ਸਾਲ ਵਿਕਾਸ ਤਾਂ ਕੀ ਕਰਨਾ ਸੀ ਸਗੋਂ ਲੋਕਾਂ ਨੂੰ ਸ਼ਕਲ ਤੱਕ ਨਹੀਂ ਦਿਖਾਈ ਅੱਜ ਅੰਮ੍ਰਿਤਸਰ ਵਿੱਚ ਜਦੋਂ ਉਹ ਕਈ ਇਲਾਕਿਆਂ ਵਿੱਚ ਮੀਟਿੰਗਾਂ ਕਰਨ ਜਾਂਦੇ ਹਨ ਤਾਂ ਅਕਸਰ ਲੋਕਾਂ ਨੂੰ ਇਹ ਨਹੀਂ ਪਤਾ ਕਿ ਉਹਨਾਂ ਦਾ ਮੈਂਬਰ ਪਾਰਲੀਮੈਂਟ ਕੌਣ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲ ਦੇ ਵਿੱਚ ਹਰ ਪੱਖੋਂ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਕੰਮ ਕੀਤੇ
ਧਾਲੀਵਾਲ ਨੇ ਕਿਹਾ ਕਿ ਉਹਨਾਂ ਨੇ ਅੰਮ੍ਰਿਤਸਰ ਦੀ ਇੰਡਸਟਰੀ,ਸਿਹਤ ਵਿਵਸਥਾ ਅਤੇ ਟੂਰਿਜ਼ਮ ਨੂੰ ਲੈ ਕੇ ਪੂਰਾ ਬਲੂ ਪ੍ਰਿੰਟ ਤਿਆਰ ਕਰ ਲਿਆ ਹੈ ਜਦੋਂ ਲੋਕ ਉਹਨਾਂ ਨੂੰ ਚੁਣ ਕੇ ਲੋਕ ਸਭਾ ਭੇਜਦੇ ਹਨ ਤੇ ਉਹਨਾਂ ਵੱਲੋਂ ਇਹਨਾਂ ਸਾਰੇ ਮੁੱਦਿਆਂ ਤੇ ਲੋਕ ਸਭਾ ਵਿੱਚ ਆਵਾਜ਼ ਉਠਾਈ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲ ਦੇ ਵਿੱਚ ਹਰ ਪੱਖੋਂ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਕੰਮ ਕੀਤੇ ਹਨ। ਇਸ ਮੌਕੇ ਉਹਨਾਂ ਨਾਲ ਦੀਪਕ ਬੱਗਾ, ਅਕਸ਼ਮ ਚੱਢਾ, ਸਨਪ੍ਰੀਤ ਭਾਟੀਆ, ਸੁਖਵਿੰਦਰ ਸਿੰਘ, ਸੰਨੀ ਸਹੋਤਾ, ਨਿਸ਼ਾਂਤ ਨਿਸ਼ੂ ਵਿਸ਼ਾਲ ਸਮੇਤ ਹਲਕਾ ਕੇਂਦਰੀ ਦੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। Lok Sabha Elections 2024