Balidan Diwas : ਸ਼ਹੀਦਾਂ ਨੂੰ ਯਾਦ ਕਰਨਾ ਬਣਦਾ ਹੈ ਸਾਡਾ ਫਰਜ਼ : ਡਿਪਟੀ ਕਮਿਸ਼ਨਰ

Balidan Diwas

ਸ਼ਹੀਦਾਂ ਦੀ ਯਾਦ ‘ਚ ਮੌਨ ਰੱਖ ਕੇ ਦਿੱਤੀ ਗਈ ਸ਼ਰਧਾਂਜਲੀ

ਫਾਜ਼ਿਲਕਾ, (ਰਜਨੀਸ਼ ਰਵੀ)। ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਅਗਵਾਈ ਸਦਕਾ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। (Balidan Diwas) ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ, ਸਹਾਇਕ ਕਮਿਸ਼ਨਰ ਮਨਜੀਤ ਸਿੰਘ ਔਲਖ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ