ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਲੁਧਿਆਣਾ ਦੇ 12ਵੀਂ ਜਮਾਤ ਦੇ ਪੰਜ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕਰਨ ਲਈ ਪ੍ਰੇਰਿਤ ਕੀਤਾ। (Ludhiana News)
ਇਸ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਵੀ ਸਹਿਯੋਗ ਲਈ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਸਕਰ ਵਿਦਿਆਰਥੀਆਂ ਨੂੰ ਹਮੇਸਾ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ। ਕਿਉਂਕਿ ਜਿੱਡੇ ਵੱਡੇ ਸੁਪਨੇ ਹੋਣਗੇ, ਤੁਸੀਂ ਆਪਣੀ ਸਮਰੱਥਾ ਵੀ ਉਸੇ ਅਨੁਸਾਰ ਹੀ ਵਧਾ ਸਕਦੇ ਹੋ। ਉਨ੍ਹਾਂ ਕਿਹਾ ਕਿ ਹਮੇਸਾ ਟੀਚੇ ਮਿਥ ਕੇ ਅੱਗੇ ਵਧਣਾ ਤੇ ਉਨ੍ਹਾਂ ਦੇ ਕੇਂਦਰਿਤ ਰਹਿਣਾ ਚਾਹੀਦਾ ਹੈ।
ਟੀਚੇ ਨੂੰ ਪਾਉਣ ਲਈ ਜਰੂਰੀ ਹੈ ਕਿ ਸਖ਼ਤ ਮਿਹਨਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਦੇ ਵੀ ਅਸਫਲਤਾਵਾਂ ਤੋਂ ਨਿਰਾਸ਼ ਨਾ ਹੋਣਾ ਚਾਹੀਦਾ। ਕਿਉਂਕਿ ਅਸਫ਼ਲਤਾਵਾਂ ਕੁੱਝ ਨਾ ਕੁੱਝ ਸਿਖਾ ਕੇ ਹੀ ਜਾਦੀਆਂ ਹਨ। ਜਿੰਨਾਂ ਨੂੰ ਅਗਲੀ ਵਾਰ ਦੂਰ ਕਰਕੇ ਮੰਜ਼ਿਲ ਨੂੰ ਸਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਹਨਾਂ 18 ਸਾਲ ਤੋਂ ਵੱਧ ਦੇ ਨੌਜਵਾਨਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਪੇ੍ਰਰਿਤ ਕੀਤਾ।
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਵਿੱਚ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰ ਤੋਂ ਏਕਮਪ੍ਰੀਤ ਸਿੰਘ (ਪੰਜਾਬ ’ਚੋਂ ਪਹਿਲਾ ਰੈਂਕ), ਚੇਤਨਾ ਰਾਣੀ ਨਾਇਕ (ਦੂਜਾ ਰੈਂਕ), ਫਰਲੀਨ ਕੌਰ, ਸਨੇਹਾ ਵਰਮਾ (ਚੌਥਾ ਰੈਂਕ) (ਤਿੰਨੋਂ ਵਿਦਿਆਰਥੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਤੋਂਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਤੋਂ ਆਂਚਲ ਜਿੰਦਲ (ਛੇਵਾਂ ਰੈਂਕ) ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਦੌਰਾਨ, ਵਿਦਿਆਰਥੀਆਂ ਨੇ ਆਪਣੀ ਦਿਲਚਸਪੀ ਦੇ ਖੇਤਰਾਂ, ਸ਼ਕਤੀਆਂ ਅਤੇ ਮੁਸ਼ਕਲਾਂ ਨੂੰ ਸਾਂਝਾ ਕੀਤਾ।
Also Read : ਇਸ ਵਿਅਕਤੀ ਨੇ ਸ਼ਰ੍ਹੇਆਮ ਦਿੱਤੀ ਪੀਐੱਮ ਮੋਦੀ ਨੂੰ ਚੁਣੌਤੀ, ਕੌਣ ਹੈ ਇਹ ਵਿਅਕਤੀ?