ਵਿਕਾਸ ਕਰਵਾਉਣਾ ਮੇਰਾ ਫਰਜ ਸੀ ਹੁਣ ਲੋਕ ਮੇਰੀ ਸੇਵਾ ਦਾ ਪੂਰਾ ਮੁੱਲ ਮੋੜਨਗੇ : ਵਿਜੈ ਇੰਦਰ ਸਿੰਗਲਾ

Vijay Inder Singla Sachkahoon

ਸਿੰਗਲਾ ਦੇ ਚੋਣ ਸਮਾਗਮਾਂ ਵਿੱਚ ਹੋ ਰਹੀ ਹੈ ਲੋਕਾਂ ਦੀ ਭਰਵੀਂ ਇਕੱਤਰਤਾ Vijay Inder Singla

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ (Vijay Inder Singla) ਦੇ ਚੋਣ ਸਮਾਗਮਾਂ ’ਚ ਲੋਕਾਂ ਦੀ ਭਰਵੀਂ ਇਕੱਤਰਤਾ ਵੇਖਣ ਨੂੰ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਸਥਿਤੀ ਦਿਨ-ਬ-ਦਿਨ ਮਜ਼ਬੂਤੀ ਵੱਲ ਵਧ ਰਹੀ ਹੈ। ਸ਼ਹਿਰ ਦੇ ਲੇਬਰ ਚੌਂਕ, ਸ਼ਬਜੀ ਮੰਡੀ ਅਤੇ ਹੋਰ ਵੱਖ-ਵੱਖ ਖੇਤਰਾਂ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਨੂੰ ਉਨ੍ਹਾਂ ਨੇ ਆਪਣਾ ਮੁਢਲਾ ਫਰਜ਼ ਸਮਝਿਆ ਹੈ ਜਿਸ ਤਹਿਤ ਇਲਾਕੇ ਵਿੱਚ ਸਿਹਤ ਸਹੂਲਤਾਂ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਵੀ ਉਪਰਾਲੇ ਕੀਤੇ ਗਏ ਹਨ।

ਉਨ੍ਹਾਂ ਕਿਹਾ  ਕਿ ਸੰਗਰੂਰ ਦੇ ਨੇੜਲੇ ਪਿੰਡ ਦੇਹ ਕਲਾਂ ’ਚ ਲੱਗਣ ਵਾਲੀ ਸੀਮਿੰਟ ਫੈਕਟਰੀ ਨਾਲ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ’ਤੇ ਇਲਾਕੇ ’ਚ ਤਿੰਨ ਦਹਾਕਿਆਂ ਬਾਅਦ ਕੋਈ ਵੱਡੀ ਫੈਕਟਰੀ ਆਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਾਰੇ ਸਕੂਲਾਂ ਨੂੰ ਸਮੇਂ ਦਾ ਹਾਣੀ ਬਨਾਉਣ ਲਈ ਨਵੀਆਂ ਇਮਾਰਤਾਂ ਬਣਾਈਆਂ ਹਨ ਤੇ ਸਕੂਲਾਂ ’ਚ ਕੰਪਿਊਟਰ ਸਿੱਖਿਆ ਸ਼ੁਰੂ ਕੀਤੀ ਗਈ ’ਤੇ ਹੁਣ ਕੋਈ ਵੀ ਸਰਕਾਰੀ ਸਕੂਲ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ ਹੈ ਇਸ ਦੇ ਨਾਲ-ਨਾਲ ਇਲਾਕੇ ਦੀ ਹਰ ਸੜਕ ਨੂੰ ਨਵਾਂ ਅਤੇ ਚੌੜਾ ਬਣਾ ਕੇ ਚਿੱਟੀ ਪੱਟੀ ਲਾਈ ਗਈ ਹੈ ਤਾਂ ਜੋ ਧੁੰਦ ’ਚ ਤੇ ਰਾਤ ਸਮੇਂ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਅਪਣਾ ਫਰਜ਼ ਸਮਝ ਕੇ ਇਲਾਕੇ ’ਚ ਵਿਕਾਸ ਕਰਵਾਇਆ ਤੇ ਹੁਣ ਲੋਕ ਉਨ੍ਹਾਂ ਦੀ ਸੇਵਾ ਦਾ ਪੂਰਾ ਮੁੱਲ ਮੋੜਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ