ਨੈਤਿਕ ਕਦਰਾਂ-ਕੀਮਤਾਂ ‘ਤੇ ਪਹਿਰਾ ਦੇਣ ਦੀ ਲੋੜ
ਨਾ ਭਾਰਤ ਸਵੱਛ ਹੋਇਆ ਤੇ ਨਾ ਸਫ਼ਾਈ ਕਰਮੀਆਂ ਦੀ ਸੁਣੀ ਗਈ: ਵੇਰਕਾ
ਰਾਜਨ ਮਾਨ, ਅੰਮ੍ਰਿਤਸਰ
ਆਦਿ ਕਵੀ ਭਗਵਾਨ ਵਾਲਮੀਕਿ ਦਾ ਸੂਬਾ ਪੱਧਰੀ ਸਮਾਗਮ ਅੱਜ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ ਇਸ ਮੌਕੇ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮਹਾਂਪੁਰਖਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਨਸੀਹਤ ਦਿੰਦਿਆਂ ਜ਼ੋਰ ਦਿੱਤਾ ਕਿ ਅੱਜ ਸਮਾਜ ‘ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਨੈਤਿਕ ਕਦਰਾਂ-ਕੀਮਤਾਂ ‘ਤੇ ਪਹਿਰਾ ਦੇਣ ਦੀ ਲੋੜ ਹੈ
ਉਨ੍ਹਾਂ ਕਿਹਾ ਕਿ ਅਜਿਹੇ ਮਹਾਂਪੁਰਖਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਹੱਕ-ਸੱਚ ਦੀ ਅਵਾਜ ਸਦਾ ਬਲੁੰਦ ਕੀਤੀ ਤੇ ਮਨੁੱਖੀ ਜੀਵਨ ‘ਚ ਜਾਤ-ਪਾਤ ਨੂੰ ਕੋਈ ਸਥਾਨ ਨਹੀਂ ਦਿੱਤਾ ਸਿੱਧੂ ਨੇ ਹਾਲ ਹੀ ‘ਚ ਰੇਲ ਹਾਦਸੇ ‘ਚ ਮਾਰੇ ਗਏ ਤੇ ਜ਼ਖਮੀ ਹੋਏ ਲੋਕਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਹ ਪਰਿਵਾਰ ਮੇਰੇ ਪਰਿਵਾਰ ਹਨ ਤੇ ਮੈਂ ਸਾਰੀ ਜ਼ਿੰਦਗੀ ਇਨ੍ਹਾਂ ਦੀ ਸਾਰ ਲੈਣ ਦਾ ਵਾਅਦਾ ਕਰਦਾ ਹਾਂ
ਉਨ੍ਹਾਂ ਭਗਵਾਨ ਵਾਲਮੀਕਿ ਦੇ ਪਾਵਨ ਸਥਾਨ ਸ੍ਰੀ ਰਾਮਤੀਰਥ ਵਿਖੇ ਆਈਟੀਆਈ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ 10 ਕਰੋੜ ਰੁਪਏ ਜਾਰੀ ਕਰਵਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਛੇਤੀ ਇਸ ਆਈਟੀਆਈ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ ਇਸ ਮੌਕੇ ਸੰਬੋਧਨ ਕਰਦੇ ਡਾ. ਰਾਜ ਕੁਮਾਰ ਵੇਰਕਾ ਨੇ ਭਗਵਾਨ ਵਾਲਮੀਕਿ ਨੂੰ ਸ਼ਰਧਾ ਭੇਂਟ ਕਰਦਿਆਂ ਕਿਹਾ ਕਿ ਅੱਜ ਵਾਲਮੀਕਿ ਕੌਮ ਨਾਲ ਕੇਂਦਰ ਸਰਕਾਰ ਵੱਲੋਂ ਸਵੱਛ ਭਾਰਤ ਦੇ ਨਾਂਅ ‘ਤੇ ਵੱਡਾ ਧੋਖਾ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਵੱਛ ਭਾਰਤ ਦੇ ਨਾਂਅ ‘ਤੇ ਸੈੱਸ ਲਾ ਕੇ 25000 ਕਰੋੜ ਰੁਪਏ ਇਕੱਠੇ ਕੀਤੇ ਤੇ ਸਵੱਛ ਭਾਰਤ ਦੇ ਇਸ਼ਤਹਾਰਾਂ ‘ਤੇ 87000 ਕਰੋੜ ਰੁਪਏ ਖਰਚ ਕੀਤੇ, ਪਰ ਵਾਲਮੀਕਿ ਭਾਈਚਾਰਾ ਜੋ ਕਿ ਸਫਾਈ ਦੇ ਕੰਮ ‘ਚ ਮੋਹਰੀ ਭੂਮਿਕਾ ਨਿਭਾਉਂਦਾ ਹੈ, ਉਨ੍ਹਾਂ ਦੀ ਭਲੇ ਲਈ ਫੁਟੀ ਕੌਡੀ ਵੀ ਖਰਚ ਨਹੀਂ ਕੀਤੀ ਉਨ੍ਹਾਂ ਠੇਕੇਦਾਰੀ ਪ੍ਰਥਾ ਬੰਦ ਕਰਨ ਦੀ ਵਕਾਲਤ ਵੀ ਕੀਤੀ ਇਸ ਤੋਂ ਪਹਿਲਾਂ ਸਾਰੇ ਹਾਜ਼ਰੀਨ ਨੇ 2 ਮਿੰਟ ਦਾ ਮੋਨ ਰੱਖ ਕੇ ਰੇਲ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।