ਸਾਡੇ ਨਾਲ ਸ਼ਾਮਲ

Follow us

12.3 C
Chandigarh
Tuesday, January 20, 2026
More
    Home Breaking News Puri Stampede...

    Puri Stampede Incident: ਪੁਰੀ ਭਗਦੜ ਮਾਮਲੇ ’ਚ ਓਡੀਸ਼ਾ ਸਰਕਾਰ ਦੀ ਵੱਡੀ ਕਾਰਵਾਈ, ਇਹ ਅਧਿਕਾਰੀਆਂ ਨੂੰ ਕੀਤਾ ਮੁਅੱਤਲ

    Puri Stampede Incident
    Puri Stampede Incident: ਪੁਰੀ ਭਗਦੜ ਮਾਮਲੇ ’ਚ ਓਡੀਸ਼ਾ ਸਰਕਾਰ ਦੀ ਵੱਡੀ ਕਾਰਵਾਈ, ਇਹ ਅਧਿਕਾਰੀਆਂ ਨੂੰ ਕੀਤਾ ਮੁਅੱਤਲ

    ਡੀਐੱਮ ਤੇ ਐੱਸਪੀ ਦਾ ਕੀਤਾ ਤਬਾਦਲਾ | Puri Stampede Incident

    ਭੁਵਨੇਸ਼ਵਰ (ਏਜੰਸੀ)। Puri Stampede Incident: ਪੁਰੀ ’ਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਭਗਦੜ ਦੀ ਘਟਨਾ ਤੋਂ ਬਾਅਦ, ਓਡੀਸ਼ਾ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ ਤੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਇਸ ਹਾਦਸੇ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਤੇ ਪੁਰੀ ਦੇ ਜ਼ਿਲ੍ਹਾ ਕੁਲੈਕਟਰ ਤੇ ਪੁਲਿਸ ਸੁਪਰਡੈਂਟ (ਐਸਪੀ) ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ।

    ਇਹ ਖਬਰ ਵੀ ਪੜ੍ਹੋ : Asia Cup 2025: ਏਸ਼ੀਆ ਕੱਪ ’ਤੇ ਵੱਡਾ ਅਪਡੇਟ ਜਾਰੀ

    ਸੀਐਮਓ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਰੀ ਦੇ ਜ਼ਿਲ੍ਹਾ ਕੁਲੈਕਟਰ ਸਿਧਾਰਥ ਸ਼ੰਕਰ ਸਵੈਨ ਤੇ ਐਸਪੀ ਵਿਨੀਤ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੀਸੀਪੀ ਵਿਸ਼ਨੂੰ ਪਾਟੀ ਤੇ ਕਮਾਂਡੈਂਟ ਅਜੇ ਪਾਧੀ ਨੂੰ ਡਿਊਟੀ ਵਿੱਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਚੰਚਲ ਰਾਣਾ ਨੂੰ ਪੁਰੀ ਦਾ ਨਵਾਂ ਜ਼ਿਲ੍ਹਾ ਕੁਲੈਕਟਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਪਿਨਾਕ ਮਿਸ਼ਰਾ ਨੂੰ ਨਵੇਂ ਐਸਪੀ ਦਾ ਚਾਰਜ ਦਿੱਤਾ ਗਿਆ ਹੈ। ਸੀਐਮ ਮਾਝੀ ਨੇ ਵਿਕਾਸ ਕਮਿਸ਼ਨਰ ਦੀ ਨਿਗਰਾਨੀ ਹੇਠ ਮਾਮਲੇ ਦੀ ਪ੍ਰਸ਼ਾਸਕੀ ਜਾਂਚ ਦੇ ਵੀ ਹੁਕਮ ਦਿੱਤੇ ਹਨ। Puri Stampede Incident

    ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ | Puri Stampede Incident

    ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਹਰੇਕ ਮ੍ਰਿਤਕ ਸ਼ਰਧਾਲੂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵਿਕਾਸ ਕਮਿਸ਼ਨਰ ਦੀ ਨਿਗਰਾਨੀ ਹੇਠ ਇੱਕ ਵਿਸਤ੍ਰਿਤ ਪ੍ਰਸ਼ਾਸਕੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਘਟਨਾ ਲਈ ਸਾਰੇ ਸ਼ਰਧਾਲੂਆਂ ਤੋਂ ਮੁਆਫ਼ੀ ਮੰਗੀ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਸਰਕਾਰ ਮਹਾਪ੍ਰਭੂ ਜਗਨਨਾਥ ਦੇ ਸਾਰੇ ਸ਼ਰਧਾਲੂਆਂ ਤੋਂ ਮੁਆਫ਼ੀ ਮੰਗਦੇ ਹਾਂ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ ਹੈ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮਾਤਮਾ ਉਨ੍ਹਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।