ਸਾਹਿਬਜ਼ਾਦੀ ਭੈਣ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਧਨਖੜ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਦਿੱਤੀ ਵਧਾਈ

ਸਾਹਿਬਜ਼ਾਦੀ ਭੈਣ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਧਨਖੜ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਦਿੱਤੀ ਵਧਾਈ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਰਾਜਗ) ਦੇ ਉਮੀਦਵਾਰ ਜਗਦੀਪ ਧਨਖੜ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਚੁਣੇ ਗਏ ਹਨ। ਸ਼ਨੀਵਾਰ ਨੂੰ ਸੰਸਦ ਭਵਨ ’ਚ ਹੋਈ ਉਪ ਰਾਸ਼ਟਰਪਤੀ ਚੋਣ ’ਚ ਧਨਖੜ ਨੂੰ 528 ਵੋਟਾਂ ਮਿਲੀਆਂ। ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਉਮੀਦਵਾਰ ਮਾਰਗਰੇਟ ਅਲਵਾ ਚੋਣ ਵਿੱਚ 182 ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਰਹੀ। ਇਹ ਜਾਣਕਾਰੀ ਉਪ ਰਾਸ਼ਟਰਪਤੀ ਚੋਣ ਅਧਿਕਾਰੀ ਅਤੇ ਲੋਕ ਸਭਾ ਦੇ ਜਨਰਲ ਸਕੱਤਰ ਉਤਪਲ ਕੁਮਾਰ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 780 ਵੋਟਾਂ ਵਿੱਚੋਂ ਧਨਖੜ ਨੂੰ 528 ਅਤੇ ਸ੍ਰੀਮਤੀ ਅਲਵਾ ਨੂੰ 182 ਵੋਟਾਂ ਮਿਲੀਆਂ। ਬਾਕੀ 15 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਹਨ।

ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਨਖੜ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਦੂਜੇ ਪਾਸੇ ਸਾਹਿਬਜ਼ਾਦੀ ਭੈਣ ਹਨੀਪ੍ਰੀਤ ਇੰਸਾਂ ਨੇ ਜਗਦੀਪ ਧਨਖੜ ਨੂੰ ਦੇਸ਼ ਦਾ 14ਵਾਂ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਭੈਣ ਨੇ ਟਵੀਟ ਕਰਕੇ ਲਿਖਿਆ, ਜਗਦੀਪ ਧਨਖੜ ਨੂੰ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਚੁਣੇ ਜਾਣ ’ਤੇ ਹਾਰਦਿਕ ਵਧਾਈ। ਤੁਹਾਡੇ ਤਜ਼ਰਬੇ, ਡੂੰਘੇ ਗਿਆਨ ਅਤੇ ਕਮਾਲ ਦੀ ਅਗਵਾਈ ਦਾ ਦੇਸ਼ ਨੂੰ ਜ਼ਰੂਰ ਲਾਭ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ