ਜਗਦੀਪ ਧਨਖੜ ਹੋਣਗੇ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ

ਜਗਦੀਪ ਧਨਖੜ ਹੋਣਗੇ ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ

(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ, 16 ਜੁਲਾਈ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋਣਗੇ। ਇਹ ਫੈਸਲਾ ਅੱਜ ਦਿੱਲੀ ’ਚ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ’ਚ ਕੀਤਾ ਗਿਆ ਹੈ ਮੀਟਿੰਗ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਧਨਖੜ ਦੇ ਨਾਂਅ ਦਾ ਐਲਾਨ ਕੀਤਾ। ਇਸ ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਆਗੂ ਸ਼ਾਮਲ ਹੋਏ।

ਧਨਖੜ ਨੂੰ ਐਨਡੀਏ ਦਾ ਉਪ ਰਾਸ਼ਟਰਪਤੀ ਉਮੀਦਵਾਰ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਖੁਸ਼ੀ ਹੈ ਕਿ ਜਗਦੀਪ ਧਨਖੜ ਸਾਡੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਮੈਨੂੰ ਯਕੀਨ ਹੈ ਕਿ ਉਹ ਰਾਜ ਸਭਾ ’ਚ ਇੱਕ ਸ਼ਾਨਦਾਰ ਸਪੀਕਰ ਹੋਣਗੇ ਤੇ ਸਦਨ ਦੀ ਕਾਰਵਾਈ ਦੀ ਅਗਵਾਈ ਕਰਨਗੇ। ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਦਾ ਇੱਕ ਨਜ਼ਰੀਆ।

ਜ਼ਿਕਰਯੋਗ ਹੈ ਕਿ ਜਗਦੀਪ ਧਨਖੜ (70) ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 30 ਜੁਲਾਈ 2019 ਨੂੰ ਬੰਗਾਲ ਦਾ 28ਵਾਂ ਰਾਜਪਾਲ ਨਿਯੁਕਤ ਕੀਤਾ ਸੀ। ਉਹ 1989 ਤੋਂ 1991 ਤੱਕ ਰਾਜਸਥਾਨ ਦੇ ਝੁਨਝਨੂ ਤੋਂ ਲੋਕ ਸਭਾ ਮੈਂਬਰ ਰਹੇ। ਉਹ 1989 ਤੋਂ 1991 ਤੱਕ ਵੀਪੀ ਸਿੰਘ ਅਤੇ ਚੰਦਰਸ਼ੇਖਰ ਦੀ ਸਰਕਾਰ ’ਚ ਕੇਂਦਰੀ ਮੰਤਰੀ ਵੀ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here