ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਦੀ ਚੋਣ ਜਿੱਤੀ

Jagdeep Dhankhar won

725 ‘ਚੋਂ 528 ਵੋਟਾਂ, ਮਾਰਗਰੇਟ ਅਲਵਾ ਨੂੰ ਪਈਆਂ 182 ਵੋਟਾਂ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਉਹ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਹੋਣਗੇ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) ਦੇ ਉਮੀਦਵਾਰ ਜਗਦੀਪ ਧਨਖੜ ਨੂੰ 528 ਵੋਟਾਂ ਮਿਲੀਆਂ, ਜਦਕਿ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ। 15 ਵੋਟਾਂ ਰੱਦ ਕਰ ਦਿੱਤੀਆਂ ਗਈਆਂ।

ਉਪ ਰਾਸ਼ਟਰਪਤੀ ਲਈ ਵੋਟਿੰਗ ਅੱਜ ਸਵੇਰੇ 10 ਵਜੇ ਸ਼ੁਰੂ ਹੋਈ ਤੇ ਸ਼ਾਮ 5 ਵਜੇ ਖਤਮ ਹੋ ਗਈ। ਇਸ ਸਮੇਂ ਸੰਸਦ ਦੇ ਦੋਵੇਂ ਸਦਨਾਂ ਸਮੇਤ ਕੁੱਲ 780 ਮੈਂਬਰ (ਰਾਜ ਸਭਾ ਦੀਆਂ 8 ਸੀਟਾਂ ਖਾਲੀ ਹਨ) ਹਨ। ਪਰ ਸਿਰਫ਼ 725 (92.94%) ਮੈਂਬਰਾਂ ਨੇ ਹੀ ਵੋਟ ਪਾਈ। ਜਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਹੁਣ ਧਨਖੜ 11 ਅਗਸਤ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

780 ਚੋਣ ਮੰਡਲ, 741 ਸੰਸਦ ਮੈਂਬਰਾਂ ਨੇ ਭਾਗ ਲਿਆ

ਮੌਜੂਦਾ ਸਮੇਂ ਵਿੱਚ ਲੋਕ ਸਭਾ ਵਿੱਚ 543 ਸੰਸਦ ਮੈਂਬਰ ਹਨ, ਜਦੋਂ ਕਿ ਰਾਜ ਸਭਾ ਵਿੱਚ 245 ਵਿੱਚੋਂ 8 ਸੀਟਾਂ ਖਾਲੀ ਹਨ। ਯਾਨੀ ਚੋਣ ਮੰਡਲ 788 ਦੀ ਬਜਾਏ 780 ਐਮ.ਪੀ.ਦਾ ਸੀ। ਮਮਤਾ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੇ ਚੋਣ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਸੀ। ਟੀਐਮਸੀ ਕੋਲ ਰਾਜ ਸਭਾ ਅਤੇ ਲੋਕ ਸਭਾ ਸਮੇਤ 36 ਸੰਸਦ ਮੈਂਬਰ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ